19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਈ ਬਸੰਤ ਪੰਚਮੀ

Ad Position 21
No active advertisement
ਅਜੀਤ ਡੈਸਕ 24-01-2026
ਗੁਰੂਹਰਸਹਾਏ, 23 ਜਨਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਨੇ ਦੱਸਿਆ ਕਿ ਨਰਸਰੀ ਤੋਂ ਲੈ ਕੇ ਯੂ. ਕੇ. ਜੀ. ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਰੰਗ ਭਰਨ ਤੇ ਪੇਂਟਿੰਗ ਮੁਕਾਬਲਿਆਂ 'ਚ ਭਾਗ ਲਿਆ ਗਿਆ | ਉਨ੍ਹਾਂ ਦੱਸਿਆ ਕਿ ਅੱਜ ਸਾਰੇ ਵਿਦਿਆਰਥੀ ਪੀਲੇ ਰੰਗ ਦੀ ਡਰੈੱਸ ਪਹਿਨ ਕੇ ਆਏ, ਜਿਸ ਨਾਲ ਸਮਾਗਮ ਹੋਰ ਵੀ ਰੰਗੀਨ ਬਣ ਗਿਆ ਅਤੇ ਪੰਜਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਇਸ ਦੇ ਨਾਲ ਬੱਚਿਆ ਵਲੋਂ ਸਕੂਲ ਵਿਚ ਬੜੀ ਹੀ ਸੁੰਦਰ ਬੋਰਡ ਸਜਾਵਟ ਵੀ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਤੇ ਮੈਨੇਜਰ ਹਰਬੀਰ ਸਿੰਘ ਨੇ ਇਸ ਕਰਵਾਏ ਗਏ | ਸਮਾਗਮ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆ ਦੇ ਚਰਿੱਤਰ ਨਿਰਮਾਣ ਤੇ ਸੱਭਿਆਚਾਰਕ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ, ਰਚਨਾ ਤੇ ਸ਼ਿਵਾਲੀ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਹਾਰਾ ਕਲੱਬ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ
Ad Position 24