11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਐੱਸ. ਐੱਸ. ਪੀ. ਵਲੋਂ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 25-01-2026
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ)-ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸ਼ਾਂਤੀਪੂਰਨ, ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਐਸ. ਐਸ. ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਸਥਾਨਕ ਕੈਂਟੋਨਮੈਂਟ ਸਟੇਡੀਅਮ ਵਿਖੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਗਣਤੰਤਰ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਐਸ. ਐਸ. ਪੀ. ਸਿੱਧੂ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ਵੱਡੀ ਗਿਣਤੀ ਵਿਚ ਲੋਕ ਸਰਕਾਰੀ ਸਮਾਗਮਾਂ ਤੇ ਝੰਡਾ ਲਹਿਰਾਉਣ ਸਮਾਰੋਹਾਂ ਵਿਚ ਸ਼ਾਮਿਲ ਹੁੰਦੇ ਹਨ, ਇਸ ਲਈ ਪੁਲਿਸ ਵਿਭਾਗ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਿਊਟੀ ਦੌਰਾਨ ਪੂਰੀ ਚੌਕਸੀ ਤੇ ਅਨੁਸ਼ਾਸਨ ਬਣਾਈ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਜਦਕਿ ਨਾਕਾਬੰਦੀ, ਗਸ਼ਤ ਤੇ ਚੈਕਿੰਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਤੋਂ ਇਲਾਵਾ, ਸਮਾਜ ਵਿਰੋਧੀ ਤੱਤਾਂ 'ਤੇ ਖ਼ਾਸ ਨਜ਼ਰ ਰੱਖਣ ਅਤੇ ਸ਼ੱਕੀ ਗਤੀਵਿਧੀਆਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ | ਮੀਟਿੰਗ ਦੌਰਾਨ ਐਸ. ਐਸ. ਪੀ. ਸਿੱਧੂ ਨੇ ਪੁਲਿਸ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਮਿੱਤਰਤਾ ਭਰਿਆ ਵਤੀਰਾ ਰੱਖਣ ਅਤੇ ਜਨਤਾ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਦੇ ਸਮਾਗਮਾਂ ਨੂੰ ਸਫਲ ਬਣਾਉਣ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ ਦੇ ਸਿਧਾਂਤ ਤਹਿਤ ਪੁਲਿਸ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਏਗੀ | ਇਸ ਮੌਕੇ ਐੱਸ. ਪੀ. (ਡੀ) ਮਨਜੀਤ ਸਿੰਘ, ਡੀ. ਐੱਸ. ਪੀ. ਸਿਟੀ ਸੁਖਵਿੰਦਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਬਾੜ ਗੁਦਾਮ ਨੂੰ ਲੱਗੀ ਅੱਗ, ਮਹਿੰਦਰਾ ਪਿੱਕਅਪ ਗੱਡੀ ਹੋਈ ਸੜ ਕੇ ਸੁਆਹ ਅਗਲੀ ਖ਼ਬਰ ਕਿਰਾਏਦਾਰ ਦੀ ਤਸਦੀਕ ਨਾ ਕਰਵਾਉਣ ਤੇ ਮਕਾਨ ਮਾਲਕ ਖ਼ਿਲਾਫ਼ ਮੁਕੱਦਮਾ ਦਰਜ
Ad Position 24