11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ

Ad Position 21
No active advertisement
ਅਜੀਤ ਡੈਸਕ 25-01-2026

ਫ਼ਿਰੋਜ਼ਪੁਰ, 24 ਜਨਵਰੀ (ਸੁਖਵਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ | ਗਣਤੰਤਰ ਦਿਵਸ ਦੇ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਦੌਰਾਨ ਐੱਸ. ਡੀ. ਐਮ. ਫ਼ਿਰੋਜ਼ਪੁਰ ਲਿੰਦਿਆ ਆਈ. ਏ. ਐੱਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਇਸ ਦੌਰਾਨ ਪਰੇਡ ਕਮਾਂਡਰ ਕਰਨ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ | ਇਸ ਮੌਕੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਕੋਰਿਓਗ੍ਰਾਫੀਆਂ ਵੀ ਪੇਸ਼ ਕੀਤੀਆਂ | ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਉਹ ਸਮਾਗਮ ਦੀ ਸਫਲਤਾ ਲਈ ਤਨੋ-ਮਨੋ ਸਹਿਯੋਗ ਪਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਧਾਰਮਿਕ ਯਾਤਰਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਹੋਈ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁੱਲ ਡਰੈੱਸ ਰ...
Ad Position 24