13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਫ਼ਿਰੋਜ਼ਪੁਰ ਤੋਂ ਰਸਮੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 25-01-2026
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਇਸ ਸਿਹਤ ਯੋਜਨਾ ਦੇ ਰਜਿਸਟਰੇਸ਼ਨ ਫਾਰਮ ਜਾਰੀ ਕਰਕੇ ਕੀਤੀ ਗਈ | ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ, ਸਬ ਡਵੀਜ਼ਨ ਹਸਪਤਾਲ ਜ਼ੀਰਾ ਤੇ ਵੱਖ-ਵੱਖ ਸਮੁਦਾਇਕ ਸਿਹਤ ਕੇਂਦਰਾਂ ਹੇਠ ਆਉਂਦੇ ਕਾਮਨ ਸਰਵਿਸ ਸੈਂਟਰਾਂ ਤੋਂ ਲਾਭਪਾਤਰੀਆਂ ਦਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਲਾਭਪਾਤਰੀਆਂ ਦੀ ਇਸ ਯੋਜਨਾ ਹੇਠ ਰਜਿਸਟ੍ਰੇਸ਼ਨ ਹੋ ਗਈ ਹੈ, ਉਹ ਅੱਜ ਤੋਂ ਹੀ ਮੁਫ਼ਤ ਇਲਾਜ ਕਰਵਾ ਕੇ ਇਸ ਦਾ ਲਾਭ ਲੈ ਸਕਦੇ ਹਨ | ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਦੱਸਿਆਂ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇਕ ਪ੍ਰਮੁੱਖ ਸਿਹਤ ਸੰਭਾਲ ਯੋਜਨਾ ਹੈ ਜੋ ਪੰਜਾਬ ਦੇ ਸਾਰੇ ਪ੍ਰਮਾਣਿਤ ਨਾਗਰਿਕਾਂ ਨੂੰ ਨਕਦ ਰਹਿਤ ਦੂਜੇ ਤੇ ਤੀਜੇ ਦਰਜੇ ਦੀ ਡਾਕਟਰੀ ਦੇਖਭਾਲ ਪ੍ਰਦਾਨ ਕਰਦੀ ਹੈ | ਇਹ ਯੋਜਨਾ ਪੰਜਾਬ ਦੇ ਸਾਰੇ ਯੋਗ ਪਰਿਵਾਰਾਂ ਲਈ ਹੈ, ਜੋ ਬਿਨਾਂ ਕਿਸੇ ਵਿੱਤੀ ਪ੍ਰੇਸ਼ਾਨੀ ਦੇ ਮਿਆਰੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਂਦੀ ਹੈ | ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਹੇਠ ਰਜਿਸਟਰ ਹੋਣ ਲਈ ਸਾਰੇ ਜ਼ਿਲਿ੍ਹਆਂ 'ਚ ਈ-ਕਾਰਡ ਮੁਫ਼ਤ ਬਣਾਏ ਜਾਣਗੇ | ਲਾਭਪਾਤਰਾਂ ਆਪਣਾ ਆਧਾਰ ਕਾਰਡ, ਵੋਟਰ ਕਾਰਡ ਤੇ 18 ਸਾਲ ਤੋਂ ਘੱਟ ਲਾਭਪਾਤਰਾਂ ਆਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਜਮਾਂ ਕਰਵਾ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ, ਜੋ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਐਮਰਜੈਂਸੀ ਨੂੰ ਕਵਰ ਕਰਦਾ ਹੈ | ਡਿਪਟੀ ਮੈਡੀਕਲ ਕਮਿਸ਼ਨਰ ਫ਼ਿਰੋਜ਼ਪੁਰ ਡਾ. ਗੁਰਮੇਜ ਰਾਮ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2,356 ਇਲਾਜ ਦੇ ਪੈਕੇਜ ਉਪਲਬਧ ਹਨ (ਦਿਲ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ, ਕੈਂਸਰ ਦਾ ਇਲਾਜ, ਗੁਰਦਿਆਂ ਦਾ ਡਾਇਲੇਸਿਜ਼, ਦਿਮਾਗ਼ ਦੀ ਸਰਜਰੀ ਆਦਿ ਇਸ ਵਿਚ ਕਵਰ ਕੀਤੇ ਜਾਂਦੇ ਹਨ) ਇਹ ਯੋਜਨਾ ਹਸਪਤਾਲ ਵਿਚ ਭਰਤੀ ਹੋਣ ਤੋਂ ਪਹਿਲਾਂ ਅਤੇ ਹਸਪਤਾਲ ਵਿਚ ਭਰਤੀ ਹੋਣ ਬਾਅਦ ਦੀ ਦੇਖਭਾਲ ਦਾ ਖ਼ਰਚਾ, ਆਈ. ਸੀ. ਯੂ. ਅਤੇ ਕਿ੍ਟੀਕਲ ਕੇਅਰ ਸੇਵਾਵਾਂ, ਜਾਂਚ, ਦਵਾਈਆਂ ਅਤੇ ਖਪਤਕਾਰ ਸਮਾਨ ਅਤੇ ਸਰਜਰੀਆਂ ਵੀ ਕਵਰ ਕਰਦੀ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੂਸ਼ਮਾ ਠੱਕਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਸੇਠੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਨੇਹਾ ਭੰਡਾਰੀ ਤੇ ਹੋਰ ਅਧਿਕਾਰੀ, ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਵਲੋਂ ਕੀਤੇ ਜਾ ਰਹੇ ਈ-ਚਲਾਨ ਨੂੰ ਲੈ ਕੇ ਲੋਕ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਸੈਂਟਰਲ ਪੋਟੈਟੋ ਰਿਸਰਚ ਇੰਸਟੀਚਿਊਟ ਵਲੋਂ ਕਰਮੂਵਾਲਾ ਵਿਖੇ ਆਲੂ ਦਾ ਗੁਣਵੱਤਾ ਭਰਪੂਰ ਬੀਜ ਤਿਆਰ ਕਰਨ ਸੰਬੰਧੀ ਸੈਮੀਨਾਰ...
Ad Position 24