ਮੱਖੂ, 24 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੋਕਾਂ ਲਈ ਇਕ ਵੱਡੀ ਰਾਹਤ ਦੱਸਦਿਆਂ ਬਲਾਕ ਮੱਖੂ ਦੇ ਪਿੰਡ ਮੱਲੇਵਾਲਾ ਦੇ ਨੌਜਵਾਨ ਸਰਪੰਚ ਸੁਖਜੀਤ ਸਿੰਘ ਮੱਲੇਵਾਲਾ ਅਤੇ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਦੀ ਮਾਛੀਵਾੜਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਸਰਪੰਚ ਸੁਖਜੀਤ ਸਿੰਘ ਮੱਲੇਵਾਲਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਲੋਕ-ਹਿਤੈਸ਼ੀ ਯੋਜਨਾ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਗ਼ਰੀਬ ਅਤੇ ਮੱਧ ਵਰਗ ਵਰਗੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਆਮ ਲੋਕਾਂ ਦੀ ਸਰਕਾਰ ਹੈ, ਜੋ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ | ਸਰਪੰਚ ਮੱਲੇਵਾਲਾ ਨੇ ਅੰਤ 'ਚ ਕਿਹਾ ਕਿ ਪਿੰਡ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਲਈ ਪੰਚਾਇਤ ਵਲੋਂ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ |