ਜ਼ੀਰਾ, 24 ਜਨਵਰੀ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ, ਬਸਤੀ ਮਾਛੀਆਂ ਦੇ 100 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ/ਸਵੈਟਰ ਭੇਟ ਕੀਤੇ ਗਏ | ਕਲੱਬ ਪ੍ਰਧਾਨ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਅਧਿਆਪਕ ਪ੍ਰੇਮ ਸਿੰਘ ਦੇ ਸਹਿਯੋਗ ਨਾਲ ਇਹ ਉਪਰਾਲਾ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਪ੍ਰੇਮ ਸਿੰਘ ਨੇ ਸਹਾਰਾ ਕਲੱਬ ਦੇ ਇਸ ਮਨੁੱਖੀ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਨਾਲ ਬੱਚਿਆਂ ਦੇ ਮਨੋਬਲ ਵਿਚ ਵਾਧਾ ਹੁੰਦਾ ਹੈ ਅਤੇ ਸਮਾਜ ਵਿਚ ਸਹਿਯੋਗ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਉਨ੍ਹਾਂ ਨੇ ਸਮੁੱਚੀ ਸੰਸਥਾ ਦਾ ਧੰਨਵਾਦ ਵੀ ਕੀਤਾ | ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਸਹਾਰਾ ਕਲੱਬ ਹਮੇਸ਼ਾ ਹੀ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੇਵਾ ਭਰੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਹਰਬੰਸ ਸਿੰਘ ਸ਼ੇਖ਼ਾ ਜਨਰਲ ਸਕੱਤਰ, ਗੁਰਬਖ਼ਸ਼ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਖ਼ਾਲਸਾ ਖ਼ਜ਼ਾਨਚੀ, ਹਰਪਾਲ ਸਿੰਘ ਗਿੱਲ ਵਾਈਸ ਚੇਅਰਮੈਨ, ਨਛੱਤਰ ਸਿੰਘ ਸਰਪ੍ਰਸਤ, ਜਸਵਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਅੰਗਰੇਜ਼ ਸਿੰਘ ਅਟਵਾਲ, ਪਰਮਿੰਦਰ ਸਿੰਘ ਬੁੱਢਾ, ਕੁਲਬੀਰ ਸਿੰਘ ਸੰਧੂ, ਹਰਜੀਤ ਸਿੰਘ ਸਚਦੇਵਾ, ਦਲਬੀਰ ਸਿੰਘ ਜੇ ਈ, ਡਾ. ਪਾਲ ਸਿੰਘ, ਦਲਜੀਤ ਸਿੰਘ ਬੰਬੇ ਵਾਲੇ, ਪ੍ਰਤਾਪ ਸਿੰਘ, ਗਿਰਜੇਸ਼ ਕੁਮਾਰ, ਚਰਨਜੀਵ ਨਾਰੰਗ, ਯਾਦਵਿੰਦਰ ਸਿੰਘ ਗਿੱਲ, ਰਾਜ ਕੁਮਾਰ ਕੱਕੜ ਸਮਾਜ ਸੇਵੀ ਤੋਂ ਇਲਾਵਾ ਸਕੂਲ ਸਟਾਫ ਵਿਚ ਗੁਰਜੀਤ ਸਿੰਘ, ਮੀਨਾ ਕੁਮਾਰੀ, ਸਾਕਸ਼ੀ , ਪਿੰਕਾ, ਹਰਪ੍ਰੀਤ ਕੌਰ, ਸਰੀਨ ਤੇਜ਼ੀ, ਗੁਰਦਿੱਤ ਸਿੰਘ ਆਦਿ ਮੈਂਬਰ ਹਾਜ਼ਰ ਸਨ |