14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐਮ. ਆਰ. ਸਰਕਾਰੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਫ਼ਾਜ਼ਿਲਕਾ, 24 ਜਨਵਰੀ (ਅਮਰਜੀਤ ਸ਼ਰਮਾ)-ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਐਮ. ਆਰ. ਸਰਕਾਰੀ ਕਾਲਜ ਵਿਖੇ 'ਰਾਸ਼ਟਰੀ ਵੋਟਰ ਦਿਵਸ' ਉਤਸ਼ਾਹ ਨਾਲ ਮਨਾਇਆ | ਸਮਾਗਮ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਅਹਿਦ ਲਿਆ | 16ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਮੇਰਾ ਭਾਰਤ, ਮੇਰੀ ਵੋਟ ਥੀਮ ਉਤੇ ਵਿਸ਼ੇਸ਼ ਚਰਚਾ ਕੀਤੀ ਗਈ | ਬੁਲਾਰਿਆਂ ਨੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ | ਸਮਾਗਮ ਦੇ ਅੰਤ 'ਚ ਕਾਲਜ ਦੇ ਸਮੂਹ ਵਿਭਾਗਾਂ ਦੇ ਪ੍ਰੋਫ਼ੈਸਰਾਂ, ਦਫ਼ਤਰੀ ਕਰਮਚਾਰੀਆਂ ਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ 'ਵੋਟਰ ਪ੍ਰਣ' ਲਿਆ | ਇਸ ਦੌਰਾਨ ਸਾਰਿਆਂ ਨੇ ਬਿਨਾਂ ਕਿਸੇ ਭੇਦਭਾਵ, ਲਾਲਚ ਜਾਂ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਸਹੁੰ ਚੁੱਕੀ | ਇਸ ਮੌਕੇ ਕਾਲਜ ਦੇ ਇੰਚਾਰਜ ਪਿ੍ੰਸੀਪਲ ਪ੍ਰੋ. ਗੁਰਮਿੰਦਰ ਕੌਰ, ਪ੍ਰੋ. ਰੇਣੂ ਬਾਲਾ, ਪ੍ਰੋ. ਗੁਰਪ੍ਰੀਤ ਸਿੰਘ ਧਾਲੀਵਾਲ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਜਗਮੀਤ ਸਿੰਘ, ਪ੍ਰੋ. ਮੰਜੂ ਰਾਣੀ ਅਤੇ ਪ੍ਰੋ. ਅਨੀਤਾ ਰਾਜ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ 'ਤੇ ਸਹੁੰ ਸਮਾਰੋਹ ਆਯੋਜਿਤ ਅਗਲੀ ਖ਼ਬਰ ਲੌਰੀਅਲ ਸਕੂਲ ਵਿਖੇ ਬਸੰਤ ਪੰਚਮੀ ਦਾ ਰੰਗਾਰੰਗ ਆਯੋਜਨ, ਬੱਚਿਆਂ ਨੇ ਦਿਖਾਇਆ ਸੱਭਿਆਚਾਰਕ ਉਤਸ਼ਾਹ
Ad Position 24