14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੋਪੀ ਚੰਦ ਆਰਿਆ ਮਹਿਲਾ ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ 'ਤੇ ਸਹੁੰ ਸਮਾਰੋਹ ਆਯੋਜਿਤ

Ad Position 21
No active advertisement
ਅਜੀਤ ਡੈਸਕ 25-01-2026
ਅਬੋਹਰ, 24 ਜਨਵਰੀ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਰਾਸ਼ਟਰੀ ਵੋਟਰ ਦਿਵਸ ਮੌਕੇ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ 'ਚ ਵਿਦਿਆਰਥਣਾਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕਾਰਜ-ਕਰਮ ਦਾ ਆਯੋਜਨ ਕੀਤਾ | ਇਸ ਮੌਕੇ 'ਮਾਈ ਇੰਡੀਆ, ਮਾਈ ਵੋਟ' ਥੀਮ 'ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ, ਜਿਸ 'ਚ ਪਲਕ, ਕੋਮਲ, ਸੁਮਨ ਰਾਣੀ, ਮਨੀਸ਼ਾ, ਗੁਰਪ੍ਰੀਤ ਕੌਰ, ਕਿ੍ਤਿਕਾ, ਪ੍ਰਤਿਭਾ, ਜਸ਼ਨਪ੍ਰੀਤ, ਪੂਜਾ, ਅੰਜੂ, ਲਕਸ਼ਮੀ, ਪਾਇਲ ਆਦਿ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥਣਾਂ ਨੇ ਆਪਣੇ ਪੋਸਟਰਾਂ ਰਾਹੀਂ ਲੋਕਤੰਤਰ, ਵੋਟ ਦੇ ਅਧਿਕਾਰ ਤੇ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨੂੰ ਰਚਨਾਤਮਿਕ ਢੰਗ ਨਾਲ ਦਰਸਾਇਆ | ਕਾਰਜ-ਕਰਮ ਦੌਰਾਨ ਵਿਦਿਆਰਥਣਾਂ ਨੂੰ ਵੋਟਰ ਸਹੁੰ ਵੀ ਦਿਵਾਈ ਗਈ, ਜਿਸ 'ਚ ਉਨ੍ਹਾਂ ਨੇ ਨਿਰਪੱਖ, ਨਿਡਰ ਅਤੇ ਜਾਗਰੂਕ ਹੋ ਕੇ ਵੋਟ ਪਾਉਣ ਅਤੇ ਹੋਰ ਨਾਗਰਿਕਾਂ ਨੂੰ ਵੀ ਵੋਟਿੰਗ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਕਾਰਜ-ਕਰਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸ੍ਰੀਮਾਨ ਦਿਨੇਸ਼ ਸ਼ਰਮਾ, ਡਾ. ਅਮਰਦੀਪ ਸਿੰਘ, ਸੁਨੀਲ ਸੋਨੀ ਤੇ ਵਿਦਿਆਰਥਣਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਾਰਜ-ਕਰਮ ਨੌਜਵਾਨਾਂ 'ਚ ਲੋਕਤਾਂਤਰਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਸ਼ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ | ਕਾਰਜ-ਕਰਮ ਦਾ ਸਮਾਪਨ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਸੰਕਲਪ ਨਾਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਅਬੋਹਰ ਤੋਂ 13ਵੀਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਐਮ. ਆਰ. ਸਰਕਾਰੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24