06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੱਖੂ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ ਦੀ ਤਿਆਰੀ ਕਰ ਰਹੇ ਪੰਜ ਕਾਬੂ

Ad Position 21
No active advertisement
ਅਜੀਤ ਡੈਸਕ 26-01-2026
ਮੱਖੂ, 25 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫਿਰੋਜ਼ਪੁਰ ਦੇ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਜੜੋਂ੍ਹ ਮੁਕਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਸਪਾਲ ਸਿੰਘ ਢਿੱਲੋਂ ਡੀ. ਐਸ. ਪੀ. ਸਬ-ਡਵੀਜ਼ਨ ਜ਼ੀਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਮੱਖੂ ਦੀ ਅਗਵਾਈ ਹੇਠ ਮੱਖੂ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਪੰਜ ਸ਼ਾਤਿਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 21 ਮਿਤੀ 22-01-2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਥਾਣਾ ਮੱਖੂ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਜਤਿੰਦਰ ਉਰਫ਼ ਗਾਟੀ ਪੁੱਤਰ ਵਾਰਸ ਵਾਸੀ ਜੱਲਾ ਚੌਕ ਮੱਖੂ, ਚਾਹਤ ਪੁੱਤਰ ਸੁਖਦੇਵ ਵਾਸੀ ਈਸਾ ਨਗਰੀ ਮੱਖੂ, ਹਰੂਨਾ ਉਰਫ਼ ਹਰੂਨੀ ਪੁੱਤਰ ਬਲਕਾਰ ਵਾਸੀ ਈਸਾ ਨਗਰੀ ਮੱਖੂ, ਵਿਸ਼ਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗਲੀ ਨੰਬਰ 1, ਨੇੜੇ ਵਾਲਾ ਰੋਡ, ਸ੍ਰੀ ਮੁਕਤਸਰ ਸਾਹਿਬ ਤੇ ਸਾਹਿਲ ਉਰਫ਼ ਸਨੀ ਪੁੱਤਰ ਸਾਜਨ ਵਾਸੀ ਜੱਲਾ ਚੌਕ ਮੱਖੂ ਵਜੋਂ ਹੋਈ ਹੈ | ਇਸ ਸੰਬੰਧੀ ਮੁੱਖ ਅਫਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਗਰੋਹ ਬਣਾ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸਨ ਅਤੇ ਮੱਖੂ ਸਟੇਡੀਅਮ ਵਿਖੇ ਬਣੇ ਹੋਏ ਕਮਰੇ 'ਚ ਬੈਠ ਕੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਡਾਕਾ ਮਾਰਨ ਦੀ ਪੂਰੀ ਤਿਆਰੀ ਕਰ ਰਹੇ ਸਨ | ਮੱਖੂ ਪੁਲਿਸ ਨੇ ਮੁਖ਼ਬਰ ਦੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ 'ਚੋਂ ਦੋ ਕਿਰਪਾਨਾਂ, ਇਕ ਕੁਹਾੜੀ ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਜਾਰੀ ਹੈ ਅਤੇ ਗਰੋਹ ਦੇ ਹੋਰ ਮੈਂਬਰਾਂ ਤੇ ਪਿਛਲੀਆਂ ਅਪਰਾਧਿਕ ਵਾਰਦਾਤਾਂ ਨਾਲ ਸੰਬੰਧਿਤ ਮਹੱਤਵਪੂਰਨ ਖ਼ੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਮੱਖੂ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧੀਆਂ ਲਈ ਇਲਾਕੇ ਵਿਚ ਕੋਈ ਥਾਂ ਨਹੀਂ ਹੈ ਤੇ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਏ. ਵਾਈ. ਸਕੀਮ ਅਧੀਨ ਆਏ ਪੈਸਿਆਂ ਦੀ ਸਹੀ ਢੰਗ ਨਾਲ ਵਰਤੋ ਨਾ ਕਰਨ ਦੇ ਦੋਸ਼ 'ਚ ਵਿਅਕਤੀ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਵਿਧਾਇਕ ਬੱਲੂਆਣਾ ਨੇ ਪਿੰਡ ਭਾਗਸਰ ਵਿਖੇ ਸੁਖਚੈਨ ਮਾਈਨਰ ਦਾ ਨੀਂਹ ਪੱਥਰ ਰੱਖਿਆ
Ad Position 24
No active advertisement