06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਕਾਰੀ ਹਾਈ ਸਕੂਲ ਕੇਰੀਆਂ ਦੀ ਹੋਣਹਾਰ ਵਿਦਿਆਰਥਣ ਕੋਮਲ ਦਾ ਸਰਕਾਰ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 26-01-2026
ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆਂ ਦੀ ਹੋਣਹਾਰ ਵਿਦਿਆਰਥਣ ਕੋਮਲ ਨੇ ਇਕ ਵਾਰ ਫਿਰ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2025 'ਚ ਲਈ 10ਵੀਂ ਜਮਾਤ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਨ 'ਤੇ ਪੰਜਾਬ ਸਰਕਾਰ ਵਲੋਂ ਕੋਮਲ ਨੂੰ 11,000 ਰੁਪਏ ਦੀ ਪੁਰਸਕਾਰ ਰਾਸ਼ੀ ਦਾ ਚੈੱਕ ਪ੍ਰਦਾਨ ਕੀਤਾ | ਜ਼ਿਕਰਯੋਗ ਹੈ ਕਿ ਕੋਮਲ ਪੁੱਤਰੀ ਰਾਮ ਸਿੰਘ ਨੇ 10ਵੀਂ ਦੀ ਪ੍ਰੀਖਿਆ 'ਚੋਂ ਕੁੱਲ 650 ਵਿਚੋਂ 636 ਅੰਕ (97.8%) ਪ੍ਰਾਪਤ ਕਰਕੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ 14ਵਾਂ ਸਥਾਨ ਹਾਸਿਲ ਕੀਤਾ ਸੀ | ਉਸ ਦੀ ਇਸ ਵੱਡੀ ਪ੍ਰਾਪਤੀ ਤੇ ਸਖ਼ਤ ਮਿਹਨਤ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਇਹ ਉਤਸ਼ਾਹ ਰਾਸ਼ੀ ਭੇਜੀ ਗਈ ਹੈ | ਸਕੂਲ ਕੰਪਲੈਕਸ 'ਚ ਆਯੋਜਿਤ ਇਕ ਸੰਖੇਪ ਪ੍ਰੋਗਰਾਮ ਦੌਰਾਨ ਹੈੱਡ ਮਿਸਟਰੈੱਸ ਰਜਨੀ ਤੇ ਐੱਸ. ਐਮ. ਸੀ. ਕਮੇਟੀ ਦੇ ਚੇਅਰਮੈਨ ਵਿਨੋਦ ਕੁਮਾਰ ਸਮੇਤ ਹੋਰ ਮੈਂਬਰਾਂ ਵਲੋਂ ਇਹ ਚੈੱਕ ਸਾਂਝੇ ਤੌਰ 'ਤੇ ਕੋਮਲ ਤੇ ਉਸ ਦੇ ਪਿਤਾ ਰਾਮ ਸਿੰਘ ਨੂੰ ਸੌਂਪਿਆ ਗਿਆ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਨੇ ਕਿਹਾ ਕਿ ਕੋਮਲ ਵਰਗੀਆਂ ਮਿਹਨਤੀ ਵਿਦਿਆਰਥਣਾਂ ਦੂਜੇ ਬੱਚਿਆਂ ਲਈ ਪ੍ਰੇਰਨਾ ਸਰੋਤ ਹਨ | ਇਸ ਗੌਰਵਮਈ ਪਲ 'ਤੇ ਸਕੂਲ ਸਟਾਫ਼ ਤੇ ਕਮੇਟੀ ਮੈਂਬਰਾਂ ਨੇ ਕੋਮਲ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਟਾਫ਼ ਮੈਂਬਰ ਅਸ਼ਵਨੀ ਕੁਮਾਰ, ਸਵਰਨ ਸਿੰਘ, ਵਿਜੇ ਕੁਮਾਰ ਤੇ ਜਸਵੀਰ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਪੁਲਿਸ ਵਲੋਂ 26 ਜਨਵਰੀ ਦੇ ਮੱਦੇਨਜ਼ਰ ਫਲੈਗ ਮਾਰਚ, ਸੁਰੱਖਿਆ ਪ੍ਰਬੰਧਾਂ ਦੀ ਪਰਖ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ
Ad Position 24
No active advertisement