06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਹਿਰ 'ਚ ਪੁਲਿਸ ਵਲੋਂ 26 ਜਨਵਰੀ ਦੇ ਮੱਦੇਨਜ਼ਰ ਫਲੈਗ ਮਾਰਚ, ਸੁਰੱਖਿਆ ਪ੍ਰਬੰਧਾਂ ਦੀ ਪਰਖ

Ad Position 21
No active advertisement
ਅਜੀਤ ਡੈਸਕ 26-01-2026
ਫਿਰੋਜ਼ਪੁਰ, 25 ਜਨਵਰੀ (ਸੁਖਵਿੰਦਰ ਸਿੰਘ)-ਗਣਤੰਤਰ ਦਿਵਸ 26 ਜਨਵਰੀ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਂਦੇ ਹੋਏ ਫਿਰੋਜ਼ਪੁਰ ਸ਼ਹਿਰ ਵਿਚ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ | ਫਲੈਗ ਮਾਰਚ ਦਾ ਮਕਸਦ ਜ਼ਿਲ੍ਹੇ ਭਰ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਅਤੇ ਭਰੋਸੇ ਦੀ ਭਾਵਨਾ ਪੈਦਾ ਕਰਨਾ ਸੀ | ਇਹ ਫਲੈਗ ਮਾਰਚ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਟੀ ਪੁਲਿਸ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕੱਢਿਆ, ਜਿਸ 'ਚ ਜ਼ਿਲ੍ਹੇ ਭਰ ਦੇ ਡੀ. ਐਸ. ਪੀਜ਼., ਐੱਚ. ਐਸ. ਓਜ. ਤੇ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਹਾਜ਼ਰ ਹੋਏ | ਫਲੈਗ ਮਾਰਚ ਦੌਰਾਨ ਮੁੱਖ ਸੜਕਾਂ, ਸੰਵੇਦਨਸ਼ੀਲ ਥਾਵਾਂ ਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਥਾਂ-ਥਾਂ 'ਤੇ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਇਸ ਮੌਕੇ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਲਗਪਗ 500 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ-ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਐਸ. ਐਸ. ਪੀ. ਸਿੱਧੂ ਨੇ ਹੋਰ ਕਿਹਾ ਕਿ ਸਰਹੱਦੀ ਇਲਾਕਾ ਹੋਣ ਦੇ ਬਾਵਜੂਦ ਪੁਲਿਸ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ ਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਗਣਤੰਤਰ ਦਿਵਸ ਦੇ ਮੱਦੇਨਜ਼ਰ ਫਿਰੋਜ਼ਪੁਰ ਕੰਪਲੈਕਸ, ਰੇਲਵੇ ਸਟੇਸ਼ਨ, ਬੱਸ ਅੱਡਾ, ਹੋਟਲਾਂ ਤੇ ਹੋਰ ਜਨਤਕ ਥਾਵਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਿਤ ਕਰਨ, ਤਾਂ ਜੋ ਗਣਤੰਤਰ ਦਿਵਸ ਦਾ ਤਿਉਹਾਰ ਸ਼ਾਂਤੀ ਤੇ ਭਾਈਚਾਰੇ ਨਾਲ ਮਨਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਸਕੂਲ ਹੀਰਾਂਵਾਲੀ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੇਰੀਆਂ ਦੀ ਹੋਣਹਾਰ ਵਿਦਿਆਰਥਣ ਕੋਮਲ ਦਾ ਸਰਕਾਰ ਵਲੋਂ ਸਨਮਾਨ
Ad Position 24
No active advertisement