06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਮਨਾਈ

Ad Position 21
No active advertisement
ਅਜੀਤ ਡੈਸਕ 26-01-2026
ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਵਿਖੇ ਪਿ੍ੰਸੀਪਲ ਰਮਨਪ੍ਰੀਤ ਕੌਰ ਹੰਸ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ | ਇਸ ਮੌਕੇ ਵੱਖ ਵੱਖ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਸਾਨੂੰ ਨਵੇਂ ਜੋਸ਼ ਤੇ ਉਤਸ਼ਾਹ ਨਾਲ ਜਿਊਣ ਲਈ ਪ੍ਰੇਰਿਤ ਕਰਦਾ ਹੈ | ਸਾਨੂੰ ਇਸ ਤਿਉਹਾਰ ਰਾਹੀਂ ਆਪਣੇ ਜੀਵਨ ਵਿਚ ਇਕ ਨਵੀਂ ਸ਼ੁਰੂਆਤ ਕਰਨ ਤੇ ਸਕਾਰਾਤਮਿਕਤਾ ਨੂੰ ਅਪਣਾਉਣ ਦੀ ਪੇ੍ਰਰਨਾ ਮਿਲਦੀ ਹੈ | ਪਿ੍ੰਸੀਪਲ ਰਮਨਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਇਸ ਤਿਉਹਾਰ ਰਾਹੀਂ ਆਪਣੇ ਵਿਦਿਆਰਥੀਆਂ ਨੂੰ ਸੱਭਿਆਚਾਰ ਤੇ ਪ੍ਰੰਪਰਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦਾ ਮੌਕਾ ਮਿਲਦਾ ਹੈ | ਸਾਨੂੰ ਉਮੀਦ ਹੈ ਕਿ ਸਾਡੇ ਵਿਦਿਆਰਥੀ ਇਸ ਤਿਉਹਾਰ ਰਾਹੀਂ ਨਵੀਆਂ ਚੀਜ਼ਾਂ ਸਿੱਖਣਗੇ ਤੇ ਆਪਣੇ ਜੀਵਨ ਵਿਚ ਨਵੀਆਂ ਪ੍ਰਾਪਤੀਆਂ ਕਰਨਗੇ | ਉਪਰੰਤ ਬੱਚਿਆਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਬਾਰੇ ਜਾਣੂ ਕਰਵਾਉਂਦੇ ਹੋਏ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ, ਜਿਸ 'ਚ ਸੰਗੀਤ, ਨਾਚ ਤੇ ਨਾਟਕ ਪ੍ਰੋਗਰਾਮ ਸ਼ਾਮਿਲ ਸਨ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਵੀ ਹਿੱਸਾ ਲਿਆ | ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਵੱਖ-ਵੱਖ ਪ੍ਰੋਗਰਾਮਾਂ ਕਰਵਾਇਆ, ਜਿਸ 'ਚ ਕਵਿਤਾ ਪਾਠ, ਲੇਖ ਮੁਕਾਬਲਾ ਤੇ ਸੱਭਿਆਚਾਰਕ ਪ੍ਰੋਗਰਾਮ ਸ਼ਾਮਿਲ ਸਨ | ਇਸ ਨਾਲ ਬੱਚਿਆਂ ਵਲੋਂ ਵੱਖ ਵੱਖ ਪਕਵਾਨ ਬਣਾ ਕੇ ਲਿਆਂਦੇ ਗਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਸਕੂਲ ਹੀਰਾਂਵਾਲੀ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
Ad Position 24
No active advertisement