ਅਬੋਹਰ, 25 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸ੍ਰੀ ਗੰਗਾਨਗਰ ਰੋਡ ਸਥਿਤ ਦਿੱਲੀ ਪਬਲਿਕ ਸਕੂਲ ਅਬੋਹਰ 'ਚ ਅੰਡਰ 11 ਇੰਟਰ ਸਕੂਲ ਫੁੱਟਬਾਲ ਤੇ ਸ਼ਾਕਰ ਟੂਰਨਾਮੈਂਟ ਦਾ ਆਯੋਜਨ ਕੀਤਾ | ਇਹ ਟੂਰਨਾਮੈਂਟ ਫ਼ਾਜ਼ਿਲਕਾ ਜ਼ਿਲੇ੍ਹ 'ਚ ਪਹਿਲੀ ਵਾਰ ਕਰਵਾਇਆ ਗਿਆ, ਜਿਸ 'ਚ 12 ਸਕੂਲਾਂ ਦੀਆਂ ਟੀਮਾਂ ਨੇ ਭਾਗ ਲੈ ਕੇ ਖੇਡ ਭਾਵਨਾ, ਅਨੁਸ਼ਾਸਨ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਰੋਮਾਂਚਕ ਮੁਕਾਬਲਿਆਂ 'ਚ ਦਿੱਲੀ ਪਬਲਿਕ ਸਕੂਲ ਉਪ ਜੇਤੂ ਰਿਹਾ | ਪੂਰੇ ਦਿਨ ਚੱਲੇ ਰੋਮਾਂਚਕ ਮੁਕਾਬਲਿਆਂ ਦੇ ਬਾਅਦ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ | ਦਿੱਲੀ ਪਬਲਿਕ ਸਕੂਲ ਦੇ ਪਿ੍ੰਸੀਪਲ ਸਵੇਤਾ ਜਸੂਜਾ ਨੇ ਦੱਸਿਆ ਕਿ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਾਈਸ ਚੇਅਰਮੈਨ ਕੁਨਾਲ ਭਾਦੂ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਅਬੋਹਰ ਨੂੰ ਸਪੋਰਟ ਹੱਬ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ ਸਕੂਲ 'ਚ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਸਵੇਤਾ ਜਸੂਜਾ ਨੇ ਦੱਸਿਆ ਕਿ ਦਿੱਲੀ ਪਬਲਿਕ ਸਕੂਲ ਅਬੋਹਰ ਵਿਚ ਸ਼ਾਨਦਾਰ ਖੇਡ ਮੈਦਾਨ ਤੇ ਆਧੁਨਿਕ ਸੁਵਿਧਾਵਾਂ ਅਤੇ ਸ਼ਾਨਦਾਰ ਇਨਫਰਾਸਟਰਕਚਰ ਉਪਲਬਧ ਹੈ, ਜਿਸ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਤਿਆਰੀ ਕਰਨ ਦਾ ਮੌਕਾ ਮਿਲਦਾ ਹੈ | ਟੂਰਨਾਮੈਂਟ ਨੂੰ ਸਫਲ ਬਣਾਉਣ 'ਚ ਕੋਚ, ਰੈਫ਼ਰੀਆਂ ਤੇ ਪ੍ਰਬੰਧਕ ਕਮੇਟੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ |