06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੁਖਬੀਰ ਦੀ ਅਗਵਾਈ 'ਚ ਹੋਣ ਜਾ ਰਹੀਆਂ ਹਲਕਾ ਵਾਈਜ਼ ਰੈਲੀਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੀਆਂ-ਚਿੱਤਬੀਰ ਸਿੰਘ, ਸ਼ਹਿਜ਼ਾਦਾ

Ad Position 21
No active advertisement
ਅਜੀਤ ਡੈਸਕ 26-01-2026
ਜ਼ੀਰਾ, 25 ਜਨਵਰੀ (ਰਜਨੀਸ਼ ਕਥੂਰੀਆ)-ਚੁਨਾਵੀ ਸਾਲ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫਰਵਰੀ ਮਹੀਨੇ ਤੋਂ ਪੰਜਾਬ ਭਰ 'ਚ ਸ਼ੁਰੂ ਕੀਤੀਆਂ ਜਾ ਰਹੀਆਂ ਹਲਕਾ ਵਾਈਜ਼ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਵੀ ਮਜ਼ਬੂਤੀ ਵੱਲ ਲੈ ਕੇ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਯੂਥ ਅਕਾਲੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਤੇ ਯੂਥ ਅਕਾਲੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੇ ਬੁਲਾਰੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਸਾਂਝੇ ਤੌਰ 'ਤੇ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਦਾ ਮੁਸ਼ਕਿਲ ਦੇ ਸਮੇਂ 'ਚ ਸਾਥ ਛੱਡ ਕੇ ਦਿੱਲੀ ਤੋਂ ਚੱਲਦੀ ਇਕ ਵਿਸ਼ੇਸ਼ ਪਾਰਟੀ ਦੇ ਇਸ਼ਾਰੇ 'ਤੇ ਆਪਣੀ ਵੱਖਰੀ ਪਾਰਟੀ ਬਣਾਉਣ ਵਾਲਿਆਂ ਨੂੰ ਹੁਣ ਆਪਣਾ ਭਵਿੱਖ ਡਾਵਾਂਡੋਲ ਨਜ਼ਰ ਆ ਰਿਹਾ ਹੈ | ਜਿਸ ਕਰਕੇ ਆਪਣੀ ਵੱਖਰੀ ਪਾਰਟੀ ਬਣਾਉਣ ਵਾਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਅਗਵਾਈ 'ਚ ਲਗਾਤਾਰ ਪਾਰਟੀ ਵਿਚ ਘਰ ਵਾਪਸੀ ਕਰ ਰਹੇ ਹਨ | ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਤੇ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਹੋਰ ਆਖਿਆ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਮੁੱਦਿਆਂ ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਦੀ ਤਰਜ਼ਮਾਨੀ ਕਰਦੀ ਹੈ ਅਤੇ ਪੰਜਾਬ ਦੇ ਹੱਕਾਂ ਲਈ ਮੋਰਚੇ ਲਗਾਉਣ ਵਾਲੀ ਇਸ ਪਾਰਟੀ ਨੇ ਆਪਣੀ ਸਰਕਾਰ ਦੇ ਕਾਰਜ ਭਾਰ ਦੇ ਦੌਰਾਨ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਜੋ ਕੁਝ ਪੰਜਾਬ ਨੂੰ ਦਿੱਤਾ ਹੈ | ਉਹ ਅੱਜ ਤੱਕ ਕੋਈ ਵੀ ਪਾਰਟੀ ਨਹੀਂ ਦੇ ਸਕੀ | ਉਨ੍ਹਾਂ ਕਿਹਾ ਕਿ ਪਿਛਲੇ 9 ਸਾਲ ਦੇ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਤੇ 'ਆਪ' ਦੀਆਂ ਚਾਲਾਂ 'ਚ ਫਸ ਕੇ ਪੰਜਾਬ ਦੇ ਲੋਕ ਪਛਤਾਵਾ ਕਰ ਰਹੇ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲ ਲੋਕਾਂ ਦਾ ਵੱਡੇ ਪੱਧਰ 'ਤੇ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ ਤੇ ਇਸ 'ਚ ਕੋਈ ਸ਼ੱਕ ਨਹੀਂ ਕਿ ਅਗਲੇ ਸਾਲ ਪੰਜਾਬ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਨਿਰੋਲ ਸਰਕਾਰ ਬਣੇਗੀ |
Ad Position 22
No active advertisement
ਪਿਛਲੀ ਖ਼ਬਰ ਜਿਸ ਘਰ ਅੰਦਰ ਔਰਤ ਰਹਿੰਦੀ ਹੈ, ਉਥੇ ਹੀ ਦੇਵਤੇ ਆਪਣਾ ਨਿਵਾਸ ਕਰਦੇ ਹਨ-ਰਾਜਪਾਲ ਕਟਾਰੀਆ ਅਗਲੀ ਖ਼ਬਰ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਐਮ. ਆਈ. ਐਮ. ਆਈ. ਟੀ. ਕਾਲਜ ਮਲੋਟ ਵਿਖੇ ਕੀਤੀ ਵਿਜ਼ਟ
Ad Position 24
No active advertisement