ਜ਼ੀਰਾ, 25 ਜਨਵਰੀ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਦੇਸ਼ ਦਾ ਗਣਤੰਤਰ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ | ਸਮਾਗਮ ਵਿਚ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਮੈਨੇਜਮੈਂਟ ਵਲੋਂ ਕਾਲਜ ਦੇ ਗਰਾਊਾਡ 'ਚ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਦੀ ਰੌਣਕ ਵਿਚ ਚਾਰ ਚੰਨ ਲਗਾਉਂਦਿਆਂ ਯਾਦਗਾਰ ਬਣਾ ਦਿੱਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰਤਾ ਦਿਵਸ ਸਾਨੂੰ ਸਾਡੇ ਸੰਵਿਧਾਨਕ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਕੰਮ ਕਰਨ ਦੀ ਪੇ੍ਰਰਨਾ ਦਿੱਤੀ | ਕਾਲਜ ਦੇ ਪਿ੍ੰਸੀਪਲ ਡਾ. ਵੀਰਪਾਲ ਨੇ ਆਪਣੇ ਸੰਬੋਧਨ 'ਚ ਸੰਵਿਧਾਨ ਦੀ ਮਹੱਤਵਤਾ 'ਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਉਤਸ਼ਾਹਿਤ ਕੀਤਾ | ਅੰਤ 'ਚ ਸਾਰੇ ਹਾਜ਼ਰੀਨਾਂ ਨੇ ਦੇਸ਼ ਦੀ ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਲਈ ਕਾਮਨਾ ਕੀਤੀ |