06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੜ੍ਹ ਪੀੜਤਾਂ ਵਲੋਂ 28 ਨੂੰ ਕੀਤਾ ਜਾਵੇਗਾ ਨੈਸ਼ਨਲ ਹਾਈਵੇ ਜਾਮ-ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 26-01-2026
ਮੱਖੂ, 25 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਹਰੀਕੇ ਹੈੱਡ ਵਰਕਸ 'ਤੇ ਕੀਤੀ ਗਈ | ਜਿਸ ਦੌਰਾਨ ਇਹ ਫ਼ੈਸਲਾ ਕਿ ਜਦ ਤੱਕ ਸਰਕਾਰ ਸਾਡੀਆਂ ਹੱਕੀ ਮੰਗਾਂ ਮੰਨ ਨਹੀਂ ਲੈਂਦੀ ਉਦੋਂ ਤੱਕ ਇਹ ਧਰਨਾ ਨਿਰੰਤਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪਿਛਲੇ 25 ਦਿਨਾਂ ਤੋਂ ਕਿਸਾਨ ਲਗਾਤਾਰ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੰੂ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਨਾਂ ਤੱਕ ਆਪਣੇ ਹੱਕੀ ਮੰਗਾਂ ਪਹੁੰਚਾਉਣ ਲਈ 28 ਜਨਵਰੀ ਨੂੰ ਨੈਸ਼ਨਲ ਹਾਈਵੇ 54 ਜਾਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਾਮ ਕਰਨ ਦਾ ਫ਼ੈਸਲਾ ਐਗਜ਼ੈਕਟਿਵ ਕਮੇਟੀ ਵਲੋਂ ਸਰਬ ਸੰਮਤੀ ਨਾਲ ਕੀਤਾ ਗਿਆ | ਮੀਟਿੰਗ 'ਚ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਜੱਜਵਿੰਦਰ ਸਿੰਘ ਮੀਤ ਪ੍ਰਧਾਨ, ਕੇਵਲ ਸਿੰਘ, ਬਰਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਮੁੱਠਿਆਂਵਾਲੀ, ਗੁਰਜੀਤ ਸਿੰਘ ਤਰਨ ਤਾਰਨ ਜ਼ਿਲ੍ਹਾ ਪ੍ਰਧਾਨ, ਸੁਖਵੰਤ ਸਿੰਘ ਸੂਬਾ ਖ਼ਜ਼ਾਨਚੀ, ਸਤਨਾਮ ਸਿੰਘ, ਕਰਨੈਲ ਸਿੰਘ ਆਦਿ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਾਰਡ ਨੰ: 9 'ਚ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਗਲੀ ਖ਼ਬਰ ਫ਼ਿਰੋਜ਼ਪੁਰ ਵਿਚ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24
No active advertisement