07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਾਰਡ ਨੰ: 9 'ਚ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 26-01-2026
ਮੱਖੂ, 25 ਜਨਵਰੀ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਨਗਰ ਪੰਚਾਇਤ ਮੱਖੂੁ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਦੀ ਅਗਵਾਈ 'ਚ ਮੱਖੂ ਦੇ ਵਾਰਡ ਨੰ: 9 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਤੇ ਵਾਰਡ ਨੰ: 9 ਦੇ ਕੌਂਸਲਰ ਹੀਰਾ ਗਿੱਲ ਨੇ ਵਾਰਡ ਦੀਆਂ ਵੱਖ-ਵੱਖ ਗਲੀ, ਮੁਹੱਲਿਆਂ 'ਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਅਤੇ ਸਰਕਾਰ ਦੀ ਨਸ਼ਾ ਵਿਰੋਧ ਚਲਾਈ ਮੁਹਿੰਮ 'ਚ ਸਹਿਯੋਗ ਦੇਣ ਦੀ ਮੰਗ ਕੀਤੀ | ਇਸ ਮੌਕੇ ਨਰਿੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਤੇ ਗੈਂਗਸਟਰਾਂ 'ਤੇ ਵਾਰ ਕੀਤਾ ਜਾ ਰਿਹਾ ਹੈ, ਜੋ ਕਿ ਇਹ ਮੁਹਿੰਮ ਪੂਰੇ ਭਾਰਤ 'ਚ ਇਕ ਮਿਸਾਲ ਬਣ ਕੇ ਉੱਭਰੀ ਹੈ | ਉਨ੍ਹਾਂ ਨੇ ਮੱਖੂ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦਾ ਸਾਥ ਦੇ ਕੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਸੂਚਨਾ ਦਵੋਂ ਤਾਂ ਜੋ ਪੰਜਾਬ ਨੂੰ ਕੁਰੀਤੀਆਂ ਮੁਕਤ ਕਰਕੇ ਰੰਗਲਾ ਪੰਜਾਬ ਬਣਾ ਸਕੀਏ | ਇਸ ਮੌਕੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਕੌਂਸਲਰ ਤਿਲਕ ਰਾਜ, ਕੌਂਸਲਰ ਵੀਨੂੰ ਸ਼ਾਹ, ਕੌਂਸਲਰ ਜੋਗਿੰਦਰ ਸਿੰਘ ਥਿੰਦ, ਕੌਂਸਲਰ ਦਵਿੰਦਰ ਸਿੰਘ ਬੱਬੂ, ਸੀਨੀਅਰ 'ਆਪ' ਆਗੂ ਸੋਨੂੰ ਸਚਦੇਵਾ ਅਤੇ ਨਗਰ ਪੰਚਾਇਤ ਮੱਖੂ ਦੇ ਕਰਮਚਾਰੀ ਰਾਜ ਕਮਲ, ਬਲਵਿੰਦਰ ਸਿੰਘ ਸੋਨੂੰ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰੋਹਿਤ ਗਿੱਲ, ਸੁਧੀਰ ਕੁਮਾਰ, ਰਾਜੂ, ਕੁਲਦੀਪ ਸਿੰਘ ਆਦਿ ਨੇ ਵੀ ਨਸ਼ਾ ਵਿਰੋਧੀ ਰੈਲੀ 'ਚ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਸਿੰਘ ਥਿੰਦ ਸੂਬਾ ਸਕੱਤਰ ਤੇ ਗੁਰਮੀਤ ਸਿੰਘ ਲਾਡਾ ਬਣੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਹੜ੍ਹ ਪੀੜਤਾਂ ਵਲੋਂ 28 ਨੂੰ ਕੀਤਾ ਜਾਵੇਗਾ ਨੈਸ਼ਨਲ ਹਾਈਵੇ ਜਾਮ-ਆਹਲੂਵਾਲੀਆ
Ad Position 24
No active advertisement