07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 26-01-2026
ਮੱਖੂ, 25 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਬਾਬਾ ਅਵਤਾਰ ਸਿੰਘ ਚੰਦ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਅੱਜ ਦੀਨ ਦੁਨੀਆ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਨਗਰ ਕੀਰਤਨ ਆਰੰਭ ਕੀਤਾ ਗਿਆ, ਜੋ ਕਿ ਕੈਂਚੀਆਂ, ਚਾਂਗੀਆ, ਢਾਣੀ ਡਾਕਟਰ ਸੁੱਖਾ ਸਿੰਘ, ਢਾਣੀ ਜਥੇਦਾਰ ਦਵਿੰਦਰ ਸਿੰਘ, ਸੁਧੀਆਂ, ਚੂਰੀਆਂ, ਮੌਜਗੜ੍ਹ, ਤਲਵੰਡੀ ਨਿਪਾਲਾਂ ਆਦਿ ਪਿੰਡਾਂ 'ਚੋਂ ਗੁਜ਼ਰਦੇ ਹੋਏ ਗੁਰਦੁਆਰਾ ਸਾਹਿਬ ਜਾ ਕੇ ਸਮਾਪਤੀ ਕੀਤੀ ਗਈ | ਇਨ੍ਹਾਂ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ | ਅੰਤ ਵਿਚ ਬਾਬਾ ਦਿਲਬਾਗ ਸਿੰਘ ਆਰਿਫ਼ ਕੇ ਵਾਲੇ ਤੇ ਬਾਬਾ ਅਵਤਾਰ ਸਿੰਘ ਚੰਦ ਮੱਖੂ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇਨਕਲੇਵ ਕਾਲੋਨੀ 'ਚ ਨਵੇਂ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ ਅਗਲੀ ਖ਼ਬਰ ਨਿਸ਼ਾਨ ਸਿੰਘ ਥਿੰਦ ਸੂਬਾ ਸਕੱਤਰ ਤੇ ਗੁਰਮੀਤ ਸਿੰਘ ਲਾਡਾ ਬਣੇ ਜ਼ਿਲ੍ਹਾ ਪ੍ਰਧਾਨ
Ad Position 24
No active advertisement