07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਇੰਪੀਰੀਅਲ ਇਨਕਲੇਵ ਕਾਲੋਨੀ 'ਚ ਨਵੇਂ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Ad Position 21
No active advertisement
ਅਜੀਤ ਡੈਸਕ 26-01-2026
ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਇੰਪੀਰੀਅਲ ਇਨਕਲੇਵ ਕਾਲੋਨੀ 'ਚ ਨਵੇਂ ਬਣਾਏ ਗਏ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ ਦੇ ਪਾਵਨ ਮੌਕੇ ਧਾਰਮਿਕ ਸ਼ਰਧਾ ਨਾਲ ਕਾਲੋਨੀ ਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਦੇ ਭੋਗ ਵੱਡੀ ਗਿਣਤੀ 'ਚ ਸੰਗਤ ਦੀ ਹਾਜ਼ਰੀ ਵਿਚ ਅੱਜ ਪਾਏ ਗਏ | ਇਸ ਮੌਕੇ ਪੂਰੇ ਇਲਾਕੇ ਵਿਚ ਧਾਰਮਿਕ ਤੇ ਆਤਮਿਕ ਮਾਹੌਲ ਬਣਿਆ ਰਿਹਾ | ਇਸ ਮੌਕੇ ਕਾਲੋਨੀ ਦੇ ਵਸਨੀਕ ਮਨੋਜ ਛਾਬੜਾ, ਸੁਰਿੰਦਰ ਪੂਰੀ, ਲਾਡਾ ਵੋਹਰਾ, ਰਾਕੇਸ਼ ਬੱਬੂ, ਰਾਜਨ ਮਾਨਕਟਾਲਾ ਨੇ ਦੱਸਿਆ ਉਨ੍ਹਾਂ ਦੀ ਕਾਲੋਨੀ 'ਚ ਨਵਾਂ ਗੁਰਦੁਆਰਾ ਸਾਹਿਬ ਬਣਾਇਆ ਗਿਆ ਹੈ | ਜਿਸ ਦੀ ਸ਼ੁਰੂਆਤ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਅੱਗੇ ਨਵੇਂ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਅਰਦਾਸ ਅਰਪਿਤ ਕੀਤੀ ਗਈ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕੇ ਦੇ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ, ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ, ਅਕਾਲੀ ਦਲ ਤੋਂ ਰੋਹਿਤ ਕੁਮਾਰ ਮੋਂਟੂ ਵੋਹਰਾ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਵਲੋਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਇਲਾਕੇ ਅਤੇ ਕਾਲੋਨੀ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਕਾਲੋਨੀ ਵਾਸੀਆਂ ਵਲੋਂ ਸਾਰੇ ਹੀ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਲੋਨੀ ਨਿਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਨਾਲ ਇਲਾਕੇ 'ਚ ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਸਰਗਰਮੀਆਂ ਨੂੰ ਹੋਰ ਵਧਾਵਾ ਮਿਲੇਗਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿਰਫ਼ ਇਬਾਦਤ ਦਾ ਕੇਂਦਰ ਹੀ ਨਹੀਂ, ਸਗੋਂ ਸੰਗਤ ਨੂੰ ਇਕੱਠਾ ਕਰਨ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਵੀ ਹੋਵੇਗਾ | ਅੰਤ 'ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਜਿਸ ਵਿਚ ਸੈਂਕੜਿਆਂ ਦੀ ਗਿਣਤੀ 'ਚ ਸੰਗਤ ਨੇ ਸ਼ਰਧਾ ਨਾਲ ਪ੍ਰਸਾਦ ਛਕਿਆ |
Ad Position 22
No active advertisement
ਪਿਛਲੀ ਖ਼ਬਰ ਸਵ. ਮਿਲਖ ਰਾਜ ਬਾਘਲਾ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24
No active advertisement