ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਕੂਲ ਪਿ੍ੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਇਕ ਵਿਸ਼ਾਲ ਤੇ ਪ੍ਰਭਾਵਸ਼ਾਲੀ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਦੇਸ਼-ਭਗਤੀ ਨਾਲ ਭਰੀਆਂ ਹੋਈਆਂ ਗਤੀਵਿਧੀਆਂ ਨੇ ਨਾਲ ਹੋਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਨਿਬੰਧ ਲੇਖਨ ਮੁਕਾਬਲਿਆਂ ਤੇ ਦੇਸ਼-ਭਗਤੀ ਵਿਚਾਰ ਪੇਸ਼ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਸ ਮੌਕੇ ਜਮਾਤ ਬਾਰ੍ਹਵੀਂ ਦੇ ਵਿਦਿਆਰਥੀ ਆਰਿਆਨ ਨੇ ਦੇਸ਼-ਭਗਤੀ ਗੀਤ 'ਐ ਮੇਰੇ ਵਤਨ ਕੇ ਲੋਗੋ' ਗਾ ਕੇ ਸਭ ਨੂੰ ਭਾਵੁਕ ਕਰ ਦਿੱਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਭਾਸ਼ਨ, ਕਵਿਤਾ ਪਾਠ ਪ੍ਰਸਤੁਤੀਆਂ ਤੇ ਯੋਗ ਪ੍ਰਦਰਸ਼ਨ ਵੀ ਕੀਤੇ ਗਏ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਸੰਵਿਧਾਨ ਦੀਆਂ ਮੁੱਲਾਂ ਨੂੰ ਅਪਣਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਦੇਸ਼-ਭਗਤੀ ਗੀਤ ਰਾਹੀਂ ਵੀ ਸਭ ਦਾ ਹੌਸਲਾ ਵਧਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਹਿਜਪਾਲ ਸਿੰਘ ਤੇ ਮੈਨੇਜਰ ਹਰਬੀਰ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਕੂਲੀ ਬੱਚਿਆਂ 'ਚ ਦੇਸ਼ ਪ੍ਰੇਮ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਸਮਾਗਮ ਨੂੰ ਸਫਲ ਬਣਾਉਣ ਵਿਚ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ, ਰਚਨਾ 'ਤੇ ਸਿਵਾਲੀ ਨੇ ਵਿਸ਼ੇਸ਼ ਭੂਮਿਕਾ ਨਿਭਾਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ