07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੜਕ ਸੁਰੱਖਿਆ, ਜੀਵਨ ਰੱਖਿਆ ਮੁਹਿੰਮ ਤਹਿਤ ਪੀ. ਐਮ. ਸ੍ਰੀ ਕੇਂਦਰੀ ਵਿਦਿਆਲਿਆ-2 ਵਿਖੇ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 26-01-2026
ਫਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਮਯੰਕ ਫਾਊਾਡੇਸ਼ਨ ਨੇ 'ਸੜਕ ਸੁਰੱਖਿਆ ਜੀਵਨ ਬਚਾਓ' ਮੁਹਿੰਮ ਦੇ ਤਹਿਤ ਕੇਂਦਰੀ ਵਿਦਿਆਲਿਆ-2 ਫਿਰੋਜ਼ਪੁਰ ਛਾਉਣੀ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਤੇ ਆਮ ਲੋਕਾਂ 'ਚ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਫਾਊਾਡੇਸ਼ਨ ਦੇ ਸਕੱਤਰ ਰਾਜੀਵ ਸੇਤੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ, ਹੈਲਮਟ ਤੇ ਸੀਟ ਬੈਲਟ ਦੀ ਮਹੱਤਤਾ, ਤੇਜ਼ ਰਫ਼ਤਾਰ ਦੇ ਮਾੜੇ ਪ੍ਰਭਾਵ, ਮੋਬਾਈਲ ਫੋਨ ਦੀ ਵਰਤੋਂ ਕਰਦੇ ਸਮੇਂ ਗੱਡੀ ਚਲਾਉਣ ਤੋਂ ਬਚਣਾ ਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਵਰਗੇ ਵਿਸ਼ਿਆਂ 'ਤੇ ਜਾਣਕਾਰੀ ਪ੍ਰਦਾਨ ਕੀਤੀ ਗਈ | ਪ੍ਰੋਗਰਾਮ ਦੌਰਾਨ, ਬੱਚਿਆਂ ਨੇ ਇਕ ਇੰਟਰ ਐਕਟਿਵ ਸੈਸ਼ਨ ਰਾਹੀਂ ਸੜਕ ਸੁਰੱਖਿਆ ਬਾਰੇ ਸਵਾਲ ਵੀ ਪੁੱਛੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ | ਮਯੰਕ ਫਾਊਾਡੇਸ਼ਨ ਦੇ ਸੰਸਥਾਪਕ ਤੇ ਰਾਜ-ਪੱਧਰੀ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਦੀਪਕ ਸ਼ਰਮਾ ਨੇ ਕਿਹਾ ਕਿ ਦੇਸ਼ ਵਿਚ ਸੜਕ ਹਾਦਸਿਆਂ 'ਚ ਲਗਾਤਾਰ ਵਾਧਾ ਬਹੁਤ ਚਿੰਤਾਜਨਕ ਹੈ | ਜੇਕਰ ਬਚਪਨ ਤੋਂ ਹੀ ਸੜਕ ਸੁਰੱਖਿਆ ਦੀ ਸਿੱਖਿਆ ਦਿੱਤੀ ਜਾਵੇ ਤਾਂ ਹਾਦਸਿਆਂ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ | ਇਸ ਮੌਕੇ ਮਯੰਕ ਫਾਊਾਡੇਸ਼ਨ ਤੋਂ ਹਰੀਸ਼ ਮੋਂਗਾ, ਲਖਵੀਰ ਸਿੰਘ, ਹਰਨਾਮ ਸਿੰਘ, ਕਿ੍ਸ਼ਨਾ ਸਚਦੇਵਾ, ਕਮਲ ਸ਼ਰਮਾ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਗੁਰਦੀਪ ਸਿੰਘ ਨੇ ਮਯੰਕ ਫਾਊਾਡੇਸ਼ਨ ਵਲੋਂ ਚਲਾਈ ਜਾ ਰਹੀ ਜੀਵਨ-ਰੱਖਿਆ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੜਕ ਸੁਰੱਖਿਆ ਉਪਰਾਲੇ ਸਮਾਜ ਲਈ ਬਹੁਤ ਮਹੱਤਵਪੂਰਨ ਹਨ ਤੇ ਵਿਦਿਆਰਥੀਆਂ 'ਚ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਦੇ ਹਨ | ਸਕੂਲ ਪ੍ਰਸ਼ਾਸਨ ਨੇ ਮਯੰਕ ਫਾਊਾਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਜੀਵਨ 'ਚ ਸਕਾਰਾਤਮਿਕ ਤਬਦੀਲੀ ਲਿਆਉਣ ਵਿਚ ਮਦਦ ਕਰਦੇ ਹਨ | ਜ਼ਿਕਰਯੋਗ ਹੈ ਕਿ ਮਯੰਕ ਫਾਊਾਡੇਸ਼ਨ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅਤੇ ਜਨਤਕ ਸਥਾਨਾਂ 'ਤੇ ਸੜਕ ਸੁਰੱਖਿਆ ਜਾਗਰੂਕਤਾ ਗਤੀਵਿਧੀਆਂ, ਵਰਕਸ਼ਾਪਾਂ ਅਤੇ ਮੁਹਿੰਮਾਂ ਦਾ ਲਗਾਤਾਰ ਆਯੋਜਨ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲੱਲੇ 'ਚ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਅਗਲੀ ਖ਼ਬਰ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ 'ਤੇ ਫਿਰੋਜ਼ਪੁਰ ਮੰਡਲ ਵਲੋਂ 'ਵੰਦੇ ਮਾਤਰਮ ਮੈਰਾਥਨ' ਦਾ ਆਯੋਜਨ
Ad Position 24
No active advertisement