ਤਲਵੰਡੀ ਭਾਈ, 25 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਲੱਲੇ ਵਿਖੇ ਮੁੱਖ ਮੰਤਰੀ ਸਿਹਤ ਯੋਜ਼ਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਯੋਜਨਾ ਤਹਿਤ ਲੋਕਾਂ ਨੂੰ ਸੌਖੇ ਢੰਗ ਨਾਲ ਕਾਰਡ ਬਣਾਉਣ ਦਾ ਕੰਮ ਨੇਪਰੇ ਚਾੜ੍ਹਨ ਲਈ ਪਿੰਡ ਲੱਲੇ ਦੇ ਪੰਚਾਇਤ ਤੇ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਨੂੰ ਸਲਿਪਾਂ ਵੰਡੀਆਂ ਜਾ ਰਹੀਆਂ ਹਨ | ਇਸ ਕਾਰਜ ਦੀ ਆਰੰਭਤਾ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ ਪਹੁੰਚੇ, ਜਿਨ੍ਹਾਂ ਨੇ ਕਾਰਡ ਬਣਵਾਉਣ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ | ਇਸ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ ਇਲਾਜ ਲਈ ਹਰ ਪਰਿਵਾਰ 10 ਲੱਖ ਰੁਪਏ ਮਿਲਣ ਨਾਲ ਜਿਥੇ ਹਸਪਤਾਲਾਂ ਅੰਦਰ ਲੋਕਾਂ ਦੀ ਲੁੱਟ ਬੰਦ ਹੋਵੇਗੀ ਉਥੇ ਬਿਮਾਰੀਆਂ ਜਾਂ ਹਾਦਸਿਆਂ ਕਾਰਨ ਲੋਕਾਂ ਦੀ ਆਰਥਿਕਤਾ ਤਬਾਹ ਹੋਣੋਂ ਬਚੇਗੀ | ਇਸ ਮੌਕੇ ਸਰਪੰਚ ਅਮਰਦੀਪ ਸਿੰਘ ਲੱਲੇ, ਪ੍ਰਦੀਪ ਸਿੰਘ ਸਰਪੰਚ ਫਿੱਡੇ, ਰੁਪਿੰਦਰਦੀਪ ਸਿੰਘ ਮੈਂਬਰ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ, ਬਲਪ੍ਰੀਤ ਸਿੰਘ, ਰਾਜਪਿਆਰ ਸਿੰਘ ਯੂਥ ਪ੍ਰਧਾਨ, ਪਿ੍ਤਪਾਲ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ ਆਦਿ ਮੌਜੂਦ ਸਨ |