15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬੈਂਕ ਮੁਲਾਜ਼ਮਾਂ ਦੀ ਦੇਸ਼ ਵਿਆਪੀ ਹੜਤਾਲ-ਕੰਮ ਕਾਜ ਰਿਹਾ ਠੱਪ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਫ਼ਿਰੋਜ਼ਪੁਰ, 27 ਜਨਵਰੀ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ.ਬੀ.ਏ) ਨਾਲ ਹੋਏ ਲੰਬੇ ਸਮੇਂ ਦੇ ਸਮਝੌਤੇ ਦੇ ਬਾਵਜੂਦ 5-ਦਿਨਾਂ ਦੀ ਬੈਂਕਿੰਗ ਪ੍ਰਣਾਲੀ ਅਜੇ ਤੱਕ ਲਾਗੂ ਨਾ ਹੋਣ ਦੇ ਰੋਸ ਵਜੋਂ ਦੇਸ਼ ਭਰ ਦੇ ਬੈਂਕ ਕਰਮਚਾਰੀ ਅੱਜ ਦੇਸ਼ ਵਿਆਪੀ ਹੜਤਾਲ 'ਤੇ ਰਹੇ | ਇਸ ਹੜਤਾਲ ਵਿਚ ਸਰਕਾਰੀ, ਪ੍ਰਾਈਵੇਟ, ਰਾਸ਼ਟਰੀਕਿ੍ਤ ਅਤੇ ਖੇਤਰੀ ਪੇਂਡੂ ਬੈਂਕਾਂ ਦੇ ਲੱਖਾਂ ਕਰਮਚਾਰੀਆਂ ਨੇ ਭਾਗ ਲਿਆ | ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯ.ੂਐਫ.ਬੀ.ਯੂ) ਦੇ ਸੱਦੇ 'ਤੇ ਫ਼ਿਰੋਜ਼ਪੁਰ ਦੇ ਊਧਮ ਸਿੰਘ ਚੌਕ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਸਾਹਮਣੇ ਸੈਂਕੜੇ ਬੈਂਕ ਕਰਮਚਾਰੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਕੇਂਦਰ ਸਰਕਾਰ ਅਤੇ ਆਈ.ਬੀ.ਏ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗਾਂ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ ਗਈ | ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਕਾਮਰੇਡ ਰੋਹਿਤ ਧਵਨ, ਕਾਮਰੇਡ ਜਗਮੋਹਨ ਸਿੰਘ, ਕਾਮਰੇਡ ਪ੍ਰਵੀਨ ਤਲਵਾੜ, ਕਾਮਰੇਡ ਦੀਪਕ ਕੁਮਾਰ, ਕਾਮਰੇਡ ਮਨਪ੍ਰੀਤ ਸਿੰਘ ਅਤੇ ਕਾਮਰੇਡ ਦਲੀਪ ਕੁਮਾਰ ਨੇ ਕਿਹਾ ਕਿ 12ਵੇਂ ਦੁਵੱਲੇ ਸਮਝੌਤੇ 'ਵਾਸ' 'ਤੇ ਦਸਤਖ਼ਤ ਸਮੇਂ ਆਈ.ਬੀ.ਏ ਵਲੋਂ 5 ਦਿਨਾਂ ਦੀ ਬੈਂਕਿੰਗ ਪ੍ਰਣਾਲੀ ਨੂੰ ਲਾਗੂ ਕਰਨ ਬਾਰੇ ਸਪਸ਼ਟ ਸਹਿਮਤੀ ਦਿੱਤੀ ਗਈ ਸੀ, ਪਰ ਹੁਣ ਇਸ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਜਿਵੇਂ ਸਟਾਕ ਮਾਰਕੀਟ, ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਅਤੇ ਐਲ.ਆਈ.ਸੀ ਆਦਿ ਪਹਿਲਾਂ ਹੀ ਹਫ਼ਤੇ ਵਿਚ ਪੰਜ ਦਿਨ ਕੰਮ ਕਰ ਰਹੀਆਂ ਹਨ, ਪਰ ਬੈਂਕ ਕਰਮਚਾਰੀਆਂ ਨਾਲ ਨਾਇਨਸਾਫ਼ੀ ਕੀਤੀ ਜਾ ਰਹੀ ਹੈ | ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਬੈਂਕ ਕਰਮਚਾਰੀਆਂ ਨੇ ਹਰ ਸਰਕਾਰੀ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਕੇਂਦਰੀ ਭੂਮਿਕਾ ਨਿਭਾਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਬੈਂਕ ਕਰਮਚਾਰੀ ਹਫ਼ਤੇ ਵਿਚ ਇਕ ਦਿਨ ਛੁੱਟੀ ਦੇ ਬਦਲੇ ਰੋਜ਼ਾਨਾ ਕੰਮਕਾਜੀ ਸਮਾਂ 40 ਮਿੰਟ ਵਧਾਉਣ ਲਈ ਵੀ ਤਿਆਰ ਹਨ, ਫਿਰ ਵੀ ਕੇਂਦਰ ਸਰਕਾਰ ਅਤੇ ਆਈ.ਬੀ.ਏ ਦਾ ਰਵੱਈਆ ਨਿਰਾਸ਼ਾਜਨਕ ਹੈ | ਅੰਤ ਵਿਚ ਚੇਤਾਵਨੀ ਦਿੱਤੀ ਗਈ ਕਿ ਜੇ 5-ਦਿਨਾਂ ਦੀ ਬੈਂਕਿੰਗ ਪ੍ਰਣਾਲੀ ਤੁਰੰਤ ਲਾਗੂ ਨਾ ਕੀਤੀ ਗਈ, ਤਾਂ ਅੰਦੋਲਨ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ | ਇਸ ਮੌਕੇ ਕਾਮਰੇਡ ਪ੍ਰੇਮ ਸ਼ਰਮਾ, ਸੁਖਪਾਲ ਸਿੰਘ, ਰਮਿੰਦਰ ਸਿੰਘ, ਪ੍ਰਦੀਪ ਕੱਕੜ, ਸੁਖਦੀਪ ਕੌਰ, ਨੀਤੀ ਗੁਪਤਾ, ਸ਼ਵਿੰਦਰ ਕੌਰ, ਰੂਬੀ ਗੋਇਲ, ਗੁਰਲਾਲ ਸਿੰਘ, ਜਤਿੰਦਰ ਸਿੰਘ, ਅਸ਼ੋਕ ਯਾਦਵ, ਨਵੀਨ ਸੇਤੀਆ, ਰਣਜੀਤ ਸਿੰਘ, ਬਲਜੀਤ ਸਿੰਘ, ਵੈਭਵ ਸਮੇਤ ਵੱਡੀ ਗਿਣਤੀ ਵਿਚ ਬੈਂਕ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਨਾਲ ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਾਗਮ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
Ad Position 24