28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 29-01-2026
ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਸਿਹਤ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ, ਸਿਹਤ ਸਟਾਫ ਅਤੇ ਪੈਰਾ ਮੈਡੀਕਲ ਕਰਮਚਾਰੀਆਂ ਨੂੰ ਅੱਜ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਰਾਜੀਵ ਪ੍ਰਾਸ਼ਰ ਨੇ ਸਨਮਾਨ ਪ੍ਰਾਪਤ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਵਿਭਾਗ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਉਹ ਸਿਹਤ ਸੇਵਾਵਾਂ ਵਿਚ ਸੁਧਾਰ ਲਈ ਖ਼ੁਦ ਮੈਦਾਨੀ ਪੱਧਰ 'ਤੇ ਜਾ ਕੇ ਸਿਹਤ ਕੇਂਦਰਾਂ ਦੀ ਜਾਂਚ ਕਰ ਰਹੇ ਹਨ | ਇਸ ਦੌਰਾਨ ਜਿਹੜੇ ਡਾ. ਅਤੇ ਕਰਮਚਾਰੀ ਉੱਤਮ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਜਿਨ੍ਹਾਂ ਦੇ ਕੰਮ 'ਤੇ ਪ੍ਰੋਗਰਾਮ ਅਫ਼ਸਰਾਂ ਵਲੋਂ ਮੋਹਰ ਲਗਾਈ ਗਈ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਤਹਿਤ ਸਿਹਤ ਕੇਂਦਰਾਂ ਦੇ ਨਿਰੰਤਰ ਦੌਰੇ ਕਰਕੇ ਪ੍ਰਬੰਧਾਂ ਨੂੰ ਹੋਰ ਸੁਧਾਰਿਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ | ਡਾ. ਰਾਜੀਵ ਪ੍ਰਾਸ਼ਰ ਨੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ 'ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਸਮੇਂ-ਸਿਰ ਪਛਾਣ ਕਰਕੇ ਉਨ੍ਹਾਂ ਦੀ ਵਿਸ਼ੇਸ਼ ਮੈਡੀਕਲ ਨਿਗਰਾਨੀ ਅਤੇ ਇਲਾਜ ਯਕੀਨੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਜਣੇਪੇ ਦੌਰਾਨ ਮਾਂ ਅਤੇ ਨਵਜਾਤ ਬੱਚੇ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਨਾਲ ਜਣੇਪੇ ਸਮੇਂ ਮੌਤ ਦਰ ਨੂੰ ਘਟਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਪੱਖੋਂ ਸੁਰੱਖਿਅਤ ਰਹਿਣ | ਇਸ ਮੌਕੇ ਡਾ. ਗੁਰਮੇਜ ਰਾਮ (ਡੀ.ਐਮ.ਸੀ) ਡਾ. ਮਨਦੀਪ ਖੰਗੂਰਾ (ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ), ਡਾ. ਹਰਪ੍ਰੀਤ ਅਤੇ ਡਾ. ਮਨਮੀਤ (ਸਕੂਲ ਹੈਲਥ ਇੰਚਾਰਜ), ਨੇਹਾ ਭੰਡਾਰੀ (ਡਿਪਟੀ ਮਾਸ ਮੀਡੀਆ ਅਫ਼ਸਰ), ਹਰੀਸ਼ ਕਟਾਰੀਆ (ਡੀ.ਪੀ.ਐਮ), ਵਿਕਾਸ ਕਾਲੜਾ (ਪੀ.ਏ.ਟੂ ਸਿਵਲ ਸਰਜਨ) ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਆਹਲੂਵਾਲੀਆ ਦੀ ਅਗਵਾਈ ਹੇਠ ਕੀਤਾ ਵੱਡਾ ਇਕੱਠ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਤਾਕ ਵਿਚ ਬੈਠੇ ਗਰੋਹ ਦੇ 5 ਮੈਂਬਰ ਕਾਬੂ
Ad Position 24