28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਸਕੂਲਾਂ ਵਿਚ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-01-2026
ਫ਼ਿਰੋਜ਼ਪੁਰ, 28 ਜਨਵਰੀ(ਗੁਰਿੰਦਰ ਸਿੰਘ)-ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਦਾ ਵਿਸ਼ਾਲ ਪੱਧਰ 'ਤੇ ਆਗਾਜ਼ ਕੀਤਾ ਗਿਆ |
ਇਸ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਬਜ਼ੀਦਪੁਰ, ਬਲਾਕ ਸਤੀਏ ਵਾਲਾ ਵਿਖੇ ਕੀਤੀ ਗਈ | ਦਾਖਲਾ ਮੁਹਿੰਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਮਲ ਅਰੋੜਾ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੰਗੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਨੇ ਸ਼ਿਰਕਤ ਕੀਤੀ | ਮੁੱਖ ਮਹਿਮਾਨ ਰਾਜਬੀਰ ਸਿੰਘ ਭੰਗੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਮਜ਼ਬੂਤ ਬੁਨਿਆਦੀ ਢਾਂਚਾ, ਆਧੁਨਿਕ ਕਲਾਸ ਰੂਮ, ਸਾਫ਼-ਸੁਥਰੇ ਟਾਇਲਟ, ਪੀਣ ਯੋਗ ਪਾਣੀ ਅਤੇ ਡਿਜੀਟਲ ਸਹੂਲਤਾਂ ਉਪਲਬਧ ਕਰਵਾ ਕੇ ਬੱਚਿਆਂ ਲਈ ਬਿਹਤਰ ਸਿੱਖਣ ਵਾਤਾਵਰਨ ਤਿਆਰ ਕੀਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਸਿਰਫ਼ ਦਾਖ਼ਲੇ ਵਧਾਉਣਾ ਨਹੀਂ, ਸਗੋਂ ਹਰ ਬੱਚੇ ਨੂੰ ਸਕੂਲ ਨਾਲ ਜੋੜ ਕੇ ਉਸ ਦੀ ਨਿਰੰਤਰ ਅਤੇ ਗੁਣਵੱਤਾ ਪੂਰਨ ਸਿੱਖਿਆ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਦਾਖਲਾ ਮੁਹਿੰਮ ਤਹਿਤ ਅਧਿਆਪਕ ਟੀਮਾਂ ਵਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ, ਮੁਫ਼ਤ ਕਿਤਾਬਾਂ, ਯੂਨੀਫ਼ਾਰਮ ਅਤੇ ਮਿਡ-ਡੇ ਮੀਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮੌਕੇ ਮੁੱਖ ਮਹਿਮਾਨ ਵਲੋਂ ਨਵੇਂ ਵਿਦਿਆਰਥੀ ਦਾ ਦਾਖਲਾ ਕਰਕੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏ ਵਾਲਾ ਦਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਨੇੜਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ | ਇਸ ਮੌਕੇ ਬੀ.ਪੀ.ਈ.ਓ ਅੰਮਿ੍ਤਪਾਲ ਸਿੰਘ, ਸੀ.ਐੱਚ.ਟੀ ਨਵਦੀਪ ਕੁਮਾਰ, ਕੁਲਵੰਤ ਸਿੰਘ, ਗੁਣਵੰਤ ਕੌਰ, ਰੀਤੂ ਬਾਲਾ, ਹਰਬੰਸ ਕੌਰ, ਸਰਬਜੀਤ ਸਿੰਘ ਟੁਰਨਾ, ਸੁਖਚੈਨ ਸਿੰਘ ਸਟੈਨੋ, ਤਲਵਿੰਦਰ ਸਿੰਘ, ਸੁਰਿੰਦਰ ਸਿੰਘ ਗਿੱਲ, ਹਰੀਸ਼ ਕੁਮਾਰ ਬਾਂਸਲ, ਜਸਵੰਤ ਸੈਣੀ, ਸਰਬਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਭਾਵੜਾ, ਇੰਦਰਜੀਤ ਸਿੰਘ, ਕਸ਼ਮੀਰ ਸਿੰਘ, ਸੁਖਜਿੰਦਰ ਸਿੰਘ ਖ਼ਾਨਪੁਰ, ਪਰਮਜੀਤ ਸਿੰਘ ਪੰਮਾ, ਸ਼ਮਸ਼ੇਰ ਸਿੰਘ, ਮੰਦਰਪਾਲ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ ਗਿੱਲ, ਕਿਰਪਾਲ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ ਚਾਹਲ, ਸ਼ਾਮ ਸੁੰਦਰ, ਜਗਦੀਸ਼ ਸਿੰਘ, ਰਾਜਬੀਰ ਕੌਰ, ਸੁਖਵਿੰਦਰ ਸਿੰਘ, ਨੇਹਾ ਢੀਂਗਰਾ, ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ, ਅਧਿਆਪਕ ਅਤੇ ਸਥਾਨਕ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਆਹਲੂਵਾਲੀਆ ਦੀ ਅਗਵਾਈ ਹੇਠ ਕੀਤਾ ਵੱਡਾ ਇਕੱਠ
Ad Position 24