28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 29-01-2026
ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਗਣਤੰਤਰ ਦਿਵਸ ਮੌਕੇ ਫ਼ਿਰੋਜ਼ਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀਆਂ ਡਾ. ਬਲਜੀਤ ਕੌਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਦੀ ਅਗਵਾਈ ਹੇਠ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਸੀ.ਐੱਚ.ਓ ਯੂਨੀਅਨ, ਸਟਾਫ਼ ਨਰਸਿਸ ਵੈੱਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਅਤੇ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ (ਮੇਲ/ਫੀਮੇਲ) ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਸੰਬੰਧਿਤ ਮੰਚਾਂ 'ਤੇ ਮੰਗਾਂ ਨੂੰ ਅੱਗੇ ਰੱਖਣ ਅਤੇ ਸਿਫ਼ਾਰਸ਼ ਕਰਨ ਦਾ ਭਰੋਸਾ ਦਿੱਤਾ | ਯੂਨੀਅਨ ਦੇ ਸੂਬਾ ਆਗੂ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਗਾਂ ਵਿਚ ਸਮੂਹ ਕੱਚੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਪੱਕਾ ਕਰਨਾ, ਪੱਕੇ ਹੋਣ ਤੱਕ Tਬਰਾਬਰ ਕੰਮ-ਬਰਾਬਰ ਤਨਖ਼ਾਹU ਸਬੰਧੀ ਹਾਈਕੋਰਟ ਦੇ ਹੁਕਮ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕਮਿਊਨਿਟੀ ਹੈਲਥ ਅਫ਼ਸਰਾਂ ਲਈ ਲਾਇਲਟੀ ਬੋਨਸ ਲਾਗੂ ਕਰਨਾ, ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਚ ਸਟਾਫ਼ ਨਰਸਾਂ ਦੀ ਘਾਟ ਨੂੰ ਤੁਰੰਤ ਪੂਰਾ ਕਰਨਾ ਅਤੇ ਮਲਟੀਪਰਪਜ਼ ਹੈਲਥ ਵਰਕਰ (ਮੇਲ/ਫੀਮੇਲ) ਦਾ ਨਾਮ ਬਦਲਣਾ ਸ਼ਾਮਲ ਹੈ | ਉਨ੍ਹਾਂ ਦੱਸਿਆ ਕਿ ਹੋਰ ਮੰਗਾਂ ਵਿਚ ਨਵ ਨਿਯੁਕਤ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦੇ ਸਕੇਲ ਲਾਗੂ ਕਰਨਾ, 2211 ਹੈੱਡ ਅਧੀਨ ਕੰਮ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਲਈ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਜਨਰਲਾਈਜ਼ ਕਰਨਾ, ਯੋਗਤਾ ਪੂਰੀ ਕਰਨ ਵਾਲੇ ਕਲਾਸ ਫੋਰ ਡਿਪਲੋਮਾ ਹੋਲਡਰ ਮੁਲਾਜ਼ਮਾਂ ਨੂੰ ਕਲਰਕ ਪਦ 'ਤੇ ਤਰੱਕੀ ਦੇਣਾ ਅਤੇ ਸਮੂਹ ਮੁਲਾਜ਼ਮਾਂ ਦੇ ਮੈਡੀਕਲ ਰੀਬਰਸਮੈਂਟ ਬਿੱਲਾਂ ਦਾ ਸਮੇਂ ਸਿਰ ਭੁਗਤਾਨ ਕਰਨ ਦੀ ਮੰਗ ਰੱਖੀ | ਇਸ ਮੌਕੇ ਯੂਨੀਅਨ ਦੇ ਚੇਅਰਮੈਨ ਕੌਰਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਕੌੜਾ, ਨਰਿੰਦਰ ਸਿੰਘ, ਗੁਰਮੇਲ ਸਿੰਘ, ਭਾਰਤ ਭੂਸ਼ਨ, ਅਨੀਤਾ ਰਾਣੀ, ਡਲਫੀਨਾ, ਮਲਕੀਤ ਸਿੰਘ, ਗੌਰਵ ਦਾਸ ਅਤੇ ਡਾ. ਪ੍ਰੀਤ ਮਖੀਜਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਿਹਤ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੌਂਪਿਆ ਮੰਗ ਪੱਤਰ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ...
Ad Position 24