28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਰਾਤਰੀ ਦੇ ਸਮਾਗਮ ਬੜੇ ਸ਼ਰਧਾਪੂਰਵਕ ਮਨਾਏ ਗਏ | ਸ਼ਾਮ ਨੂੰ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਭਾਈ ਜਸਪ੍ਰੀਤ ਸਿੰਘ, ਬੀਬੀ ਤਿ੍ਪਤ ਕੌਰ 'ਤੇ ਹਜ਼ੂਰੀ ਕਥਾ ਵਾਚਕ 'ਤੇ ਭਾਈ ਹਰਸਿਮਰਨਜੀਤ ਸਿੰਘ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਬਾਬਾ ਦੀਪ ਸਿੰਘ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਭਾਰੀ ਗਿਣਤੀ ਅੰਦਰ ਸੰਗਤਾਂ ਗੁਰੂਘਰ ਨਤਮਸਤਕ ਹੋਣ ਪੁੱਜੀਆਂ |


Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਲਾਪਰਵਾਹੀ, 14 ਘੰਟਿਆਂ ਬਾਅਦ ਜਾ ਕੇ ਬਹਾਲ ਹੋਈ ਬਿਜਲੀ ਸਪਲਾਈ
Ad Position 24