ਮੰਡੀ ਲਾਧੂਕਾ, 28 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਤਨੇਜਾ ਵਲੋਂ ਬਾਬਾ ਜੀ ਦਾ ਜੀਵਨ ਬਖ਼ਾਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਅਰਦਾਸ ਕੀਤੀ ਗਈ | ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਤੋਂ ਬਾਅਦ ਸੰਗਤਾਂ 'ਚ ਅਤੁੱਟ ਲੰਗਰ ਅਤੇ ਮਠਿਆਈਆਂ ਵੰਡੀਆਂ ਗਈਆਂ |