ਤਲਵੰਡੀ ਭਾਈ, 28 ਜਨਵਰੀ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਪੋਲੀਟੀਕਲ ਸਾਇੰਸ ਵਿਭਾਗ ਵਲੋਂ ਵੋਟਰ ਦਿਵਸ ਮਨਾਇਆ ਗਿਆ | ਜਿਸ ਦੌਰਾਨ ਮਾਸਟਰ ਨਾਇਬ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪੋਲੀਟੀਕਲ ਸਾਇੰਸ ਵਿਭਾਗ ਦੇ ਮੈਡਮ ਗਗਨਦੀਪ ਕੌਰ ਵਲੋਂ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਆ ਗਿਆ | ਮਾਸਟਰ ਨਾਇਬ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਨੂੰ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਵਰਤਣ | ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਅੰਮਿ੍ਤਵੀਰ ਕੌਰ ਬੀਏ ਭਾਗ ਦੂਜਾ ਨੇ ਪਹਿਲਾਂ, ਕਰਮਵੀਰ ਕੌਰ ਬੀ.ਐਸੀ ਭਾਗ ਦੂਜਾ ਨੇ ਦੂਜਾ ਸਥਾਨ 'ਤੇ ਪਵਨਪ੍ਰੀਤ ਕੌਰ ਬੀ.ਕਾਮ ਨੇ ਤੀਜਾ ਸਥਾਨ ਹਾਸਿਲ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਸਬੰਧੀ ਸੰਕਲਪ ਲਿਆ ਗਿਆ ਅਤੇ ਸਾਰਿਆਂ ਨੇ ਵੱਧ ਤੋਂ ਵੱਧ ਵੋਟਿੰਗ ਕਰਨ ਦਾ ਵਚਨ ਦਿੱਤਾ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |