ਫਿਰੋਜ਼ਪੁਰ, 28 ਜਨਵਰੀ (ਸੁਖਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਜ਼ੋਰਦਾਰ ਸ਼ਕਤੀ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਪਿੰਡ ਪੱਲ੍ਹਾ ਮੇਘਾ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਵੱਖ-ਵੱਖ ਰਾਜਨੀਤਿਕ ਦਲਾਂ ਤੋਂ 51 ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਸਬੰਧੀ ਇਕ ਵਿਸ਼ਾਲ ਸਮਾਰੋਹ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਛਾਬੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਪੱਲ੍ਹਾ ਮੇਘਾ ਦੇ ਗੁਰਪ੍ਰੀਤ ਸਿੰਘ, ਅਨੂਪ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ, ਬਾਜ਼ ਸਿੰਘ, ਕੁਲਬੀਰ ਸਿੰਘ, ਧਰਮ ਸਿੰਘ, ਸ਼ੇਰ ਸਿੰਘ, ਤਰਸੇਮ ਸਿੰਘ, ਸ਼ਾਮ ਲਾਲ, ਮਾਸਟਰ ਮੁਖ਼ਤਿਆਰ ਸਿੰਘ, ਕੁਲਵਿੰਦਰ ਸਿੰਘ ਸੰਧੂ ਸਮੇਤ ਕਈ ਹੋਰ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਇਸ ਦੌਰਾਨ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵੇਂ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਕਾਂਗਰਸ ਦੀਆਂ ਤਖ਼ਤੀਆਂ ਪਾ ਕੇ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਯਤਨ ਜਾਰੀ ਰਹਿਣਗੇ | ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਵੀ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕੀਤਾ ਅਤੇ ਉਹਨਾਂ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ | ਉਹ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ | ਇਸ ਸਮਾਗਮ ਵਿਚ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਬੀਰ ਸਿੰਘ ਬਾਠ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ, ਯਾਕੂਬ ਭੱਟੀ, ਵਿਜੈ ਗੋਰੀਆ, ਐਡਵੋਕੇਟ ਰਜਨੀਸ਼ ਸੋਢੀ, ਰਾਜੂ ਚਿੰਗਿਆੜਾ, ਸਰਵਣ ਸਿੰਘ ਨੰਬਰਦਾਰ, ਨਸੀਬ ਸਿੰਘ ਨੰਬਰਦਾਰ, ਸੇਵਾ ਸਿੰਘ, ਬਾਬਾ ਹਰਪਾਲ ਸਿੰਘ, ਪ੍ਰਤਾਪ ਸਿੰਘ ਆਦਿ ਮੌਜੂਦ ਸਨ |