28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
• ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਸ਼ਰਮਾ ਨੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਚ 77ਵਾਂ ਗਣਤੰਤਰ ਦਿਵਸ ਬੜੇ ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਪਹਿਲੇ ਰੈਗੂਲਰ ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਕੁਮਾਰ ਸ਼ਰਮਾ ਵਲੋਂ ਕੈਂਪਸ ਸਥਿਤ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਕੇ ਨਮਨ ਕਰਨ ਨਾਲ ਹੋਈ, ਉਪਰੰਤ ਉਨ੍ਹਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਐਨ.ਸੀ.ਸੀ ਕੈਡਿਟਸ ਅਤੇ ਸੁਰੱਖਿਆ ਕਰਮਚਾਰੀਆਂ ਵਲੋਂ ਰਾਸ਼ਟਰੀ ਗੀਤ ਉਪਰੰਤ ਤਿਰੰਗੇ ਨੂੰ ਸਲਾਮੀ ਦਿੱਤੀ ਗਈ |
ਕੈਂਪਸ ਰਜਿਸਟਰਾਰ ਪ੍ਰੋ. ਡਾ. ਗਜ਼ਲਪ੍ਰੀਤ ਅਰਨੇਜਾ ਨੇ ਵਾਈਸ ਚਾਂਸਲਰ ਨੂੰ ਜੀ ਆਇਆਂ ਕਿਹਾ, ਜਦ ਕਿ ਡੀਨ ਅਕਾਦਮਿਕ ਡਾ. ਰਾਜੀਵ ਗਰਗ ਨੇ ਯੂਨੀਵਰਸਿਟੀ ਵਿਚ ਚੱਲ ਰਹੇ ਕੋਰਸਾਂ ਅਤੇ ਨਵੇਂ ਪ੍ਰਸਤਾਵਿਤ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਦੇ ਬੱਚਿਆਂ ਵਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ, ਭੰਗੜੇ ਅਤੇ ਸਕਿੱਟਾਂ ਪੇਸ਼ ਕੀਤੀਆਂ ਗਈਆਂ | ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਅਤੇ ਮਿਠਾਈਆਂ ਵੰਡੀਆਂ ਗਈਆਂ | ਮੰਚ ਸੰਚਾਲਨ ਅਸਿਸਟੈਂਟ ਪ੍ਰੋ. ਨਵਦੀਪ ਕੌਰ ਝੱਜ ਅਤੇ ਗੁਰਪ੍ਰੀਤ ਸਿੰਘ ਵਲੋਂ ਬਾਖ਼ੂਬੀ ਨਿਭਾਇਆ ਗਿਆ ਅੰਤ ਵਿਚ ਪ੍ਰੋਗਰਾਮ ਕੋਆਰਡੀਨੇਸ਼ਨ ਟੀਮ ਵਲੋਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਸੰਧੂ ਯਾਦਗਾਰੀ ਓਪਨ ਬਾਸਕਟਬਾਲ ਟੂਰਨਾਮੈਂਟ ਅੱਜ ਤੋਂ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ
Ad Position 24