28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਲਦੇਵ ਸਿੰਘ ਸੰਧੂ ਯਾਦਗਾਰੀ ਓਪਨ ਬਾਸਕਟਬਾਲ ਟੂਰਨਾਮੈਂਟ ਅੱਜ ਤੋਂ

Ad Position 21
No active advertisement
ਅਜੀਤ ਡੈਸਕ 29-01-2026
ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਖੇਡਾਂ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਵ. ਬਲਦੇਵ ਸਿੰਘ ਸੰਧੂ (ਪਿੰਡ ਝੋਕ ਹਰੀਹਰ) ਦੀ ਯਾਦ ਵਿਚ ਪਹਿਲਾ ਬਲਦੇਵ ਸਿੰਘ ਸੰਧੂ ਯਾਦਗਾਰੀ ਓਪਨ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਹ ਦੋ ਦਿਨਾਂ ਟੂਰਨਾਮੈਂਟ 29 ਅਤੇ 30 ਜਨਵਰੀ ਨੂੰ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਅਮਰੀਕ ਸਿੰਘ ਸਿੱਧੂ ਅਤੇ ਸੁਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਉਣ ਵਾਲੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ | ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਖਿਡਾਰੀਆਂ ਲਈ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਪ੍ਰਬੰਧਕਾਂ ਅਨੁਸਾਰ ਦੋ ਦਿਨਾਂ ਦੇ ਇਸ ਟੂਰਨਾਮੈਂਟ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਆਕਰਸ਼ਕ ਇਨਾਮ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਖੇਡ ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਦੀ ਲਾਪਰਵਾਹੀ, 14 ਘੰਟਿਆਂ ਬਾਅਦ ਜਾ ਕੇ ਬਹਾਲ ਹੋਈ ਬਿਜਲੀ ਸਪਲਾਈ ਅਗਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਗਣਤੰਤਰ ਦਿਵਸ ਮਨਾਇਆ
Ad Position 24