28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 29-01-2026
ਫਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਕੂਲ ਵਿਚ ਟਰੈਫ਼ਿਕ ਨਿਯਮਾਂ ਬਾਰੇ ਸਮੇਂ-ਸਮੇਂ 'ਤੇ ਅਜਿਹੇ ਸੈਮੀਨਾਰ ਕਰਵਾਏ ਜਾਣ ਬਾਰੇ ਜਾਣਕਾਰੀ ਦਿੱਤੀ | ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਵੱਧ ਰਹੇ ਟਰੈਫ਼ਿਕ ਦੇ ਮੱਦੇਨਜ਼ਰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਟਰੈਫ਼ਿਕ ਲਾਈਟਾਂ ਦੀ ਹਮੇਸ਼ਾ ਪਾਲਨਾ ਕਰਨੀ ਚਾਹੀਦੀ ਹੈ ਅਤੇ ਦੋਪਹੀਆ ਵਾਹਨਾਂ ਨੂੰ ਸਿਰਫ਼ ਹੈਲਮਟ ਪਹਿਨਦੇ ਹੋਏ ਹੀ ਚਲਾਇਆ ਜਾਣਾ ਚਾਹੀਦਾ ਹੈ ਅਤੇ ਟਿ੍ਪਲ ਰਾਈਡਿੰਗ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ 16 ਤੋਂ 18 ਸਾਲ ਦੀ ਉਮਰ ਦੇ ਬੱਚੇ 50 ਹਾਰਸ ਪਾਵਰ ਤੋਂ ਘੱਟ ਦੇ ਦੋਪਹੀਆ ਵਾਹਨ ਚਲਾ ਸਕਦੇ ਹਨ ਅਤੇ ਇਸ ਲਈ ਲਾਇਸੈਂਸ ਲੈਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਅਤੇ ਰਾਜ ਵਿਚ ਹਾਦਸਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਸਕੂਲਾਂ ਵਿਚ, ਵਿਦਿਆਰਥੀਆਂ ਨੂੰ ਜਾਂ ਤਾਂ ਸਕੂਲ ਦੁਆਰਾ ਨਿਰਧਾਰਿਤ ਸਾਈਕਲਾਂ ਜਾਂ ਬੱਸਾਂ 'ਤੇ ਜਾਂ ਆਪਣੇ ਮਾਪਿਆਂ ਨਾਲ ਆਉਣਾ ਚਾਹੀਦਾ ਹੈ | ਸਕੂਲੀ ਵਿਦਿਆਰਥੀਆਂ ਨੂੰ ਕਾਰ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫ਼ਿਕ ਸਬੰਧੀ ਸਰਕਾਰ ਦੇ ਸਖ਼ਤ ਨਿਯਮਾਂ ਤੋਂ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਈ-ਚਲਾਨ ਨੀਤੀ ਬਾਰੇ ਵੀ ਜਾਗਰੂਕ ਕੀਤਾ ਗਿਆ | ਸਕੂਲ ਪ੍ਰਸ਼ਾਸਨ ਵਲੋਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੈਫ਼ਿਕ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਜਿੰਦਰ ਸ਼ਰਮਾ, ਡਿਪਟੀ ਪਿ੍ੰਸੀਪਲ ਮਧੂ ਚੋਪੜਾ, ਮੁੱਖ ਅਧਿਆਪਕਾ ਰਾਬੀਆ ਬਜਾਜ, ਐਕਟੀਵਿਟੀ ਕੋਆਰਡੀਨੇਟਰ ਕਵਿਤਾ ਸ਼ਰਮਾ, ਰੀਟਾ ਚੋਪੜਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਸੈਕਸ਼ਨ 'ਤੇ ਮੌਕ ਡਰਿੱਲ ਦਾ ਸਫ਼ਲ ਆਯੋਜਨ ਅਗਲੀ ਖ਼ਬਰ ਰਾਜਪਾਲ ਨਾਲ ਮੁਲਾਕਾਤ ਦੌਰਾਨ ਸਰਹੱਦੀ ਖੇਤਰ ਦੇ ਵਿਕਾਸ ਦੀ ਕੀਤੀ ਮੰਗ
Ad Position 24