29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਫ਼ਿਰੋਜ਼ਪੁਰ ਵਿਚ ਮਿਲੇਗੀ ਨਵੀਂ ਰਫ਼ਤਾਰ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 29-01-2026
• ਪਿੰਡ ਤੋਂ ਜ਼ਿਲ੍ਹਾ ਪੱਧਰ ਤੱਕ ਹਰ ਮਹੀਨੇ ਮੀਟਿੰਗਾਂ ਰਾਹੀਂ ਨਸ਼ਿਆਂ ਖ਼ਿਲਾਫ਼ ਤਿਆਰ ਹੋਵੇਗੀ ਰਣਨੀਤੀ
ਫ਼ਿਰੋਜ਼ਪੁਰ, 28 ਜਨਵਰੀ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਲੇ ਮਹੀਨੇ ਲਈ ਕਾਰਵਾਈ ਦੀ ਰੂਪਰੇਖਾ ਤਿਆਰ ਕੀਤੀ | ਮੀਟਿੰਗ ਵਿਚ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਕੇ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ | ਫਰਵਰੀ ਮਹੀਨੇ ਦੀ ਪਹਿਲੀ ਮੀਟਿੰਗ ਵਿਚ ਕਮੇਟੀਆਂ ਦੇ ਸਰਗਰਮ ਪ੍ਰਧਾਨਾਂ ਦੀ ਚੋਣ, ਨਸ਼ਾ ਮੁਕਤ ਐਪ ਇੰਸਟਾਲ ਕਰਵਾਉਣਾ ਅਤੇ ਪਿੰਡ-ਵਾਰਡ ਪੱਧਰ 'ਤੇ ਨਸ਼ਾ ਵੇਚਣ ਵਾਲਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਹੀਨੇ ਦੇ ਦੂਜੇ ਹਫ਼ਤੇ ਅਸੈਂਬਲੀ ਪੱਧਰ 'ਤੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਮੀਟਿੰਗਾਂ ਹੋਣਗੀਆਂ, ਜਿੱਥੇ ਡੀ.ਐਸ.ਪੀ, ਐਸ.ਐੱਚ.ਓ ਅਤੇ ਕੋਆਰਡੀਨੇਟਰਾਂ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਯੋਜਨਾ ਬਣਾਈ ਜਾਵੇਗੀ | ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਵੇਗਾ |
ਉਨ੍ਹਾਂ ਕਿਹਾ ਕਿ ਹਰ ਮਹੀਨੇ ਦੇ ਚੌਥੇ ਹਫ਼ਤੇ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਕਰਕੇ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਮਿਲੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਲਈ ਯਕੀਨੀ ਬਣਾਇਆ ਜਾਵੇਗਾ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਐਸ. ਡੀ. ਐਮ. ਫ਼ਿਰੋਜ਼ਪੁਰ ਲਿੰਦਿਆ, ਐਸ. ਡੀ. ਐਮ. ਗੁਰੂਹਰਸਹਾਏ ਹਰਬੰਸ ਸਿੰਘ, ਐਸ.ਡੀ.ਐਮ. ਜ਼ੀਰਾ ਅਰਵਿੰਦ ਪਾਲ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਪੀ. ਪੁਲਿਸ ਨੇ 6 ਕਿੱਲੋ 900 ਗ੍ਰਾਮ ਪੋਸਤ ਲਾਵਾਰਸ ਹਾਲਤ 'ਚ ਕੀਤਾ ਬਰਾਮਦ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ੋਨ ਮੱਲਾਂਵਾਲਾ ਦੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ
Ad Position 24