29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਲਾਕ ਕਾਂਗਰਸ ਜਲਾਲਾਬਾਦ ਦਿਹਾਤੀ ਪ੍ਰਧਾਨ ਸ਼ਿੰਦਰ ਮਹਾਲਮ ਵਲੋਂ ਪਿੰਡਾਂ 'ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 29-01-2026
ਜਲਾਲਾਬਾਦ, 28 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਮਨਰੇਗਾ ਬਚਾਓ ਸੰਘਰਸ਼ ਤਹਿਤ ਪਿੰਡ ਟਿਵਾਣਾ ਕਲਾਂ ਅਤੇ ਢਾਣੀ ਪ੍ਰੇਮ ਸਿੰਘ ਵਿਖੇ ਬਲਾਕ ਜਲਾਲਾਬਾਦ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਸ਼ਿੰਦਰ ਸਿੰਘ ਮਹਾਲਮ ਵੱਲੋਂ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਦੇ ਨਾਲ ਹੀ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਬੋਲਦਿਆਂ ਸ਼ਿੰਦਰ ਮਹਾਲਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਜਨਤਾ ਨਾਲ ਵਾਅਦੇ ਕੀਤੇ ਗਏ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ, ਜਿਸ ਦੇ ਚੱਲਦੇ ਕਿਸਾਨ, ਮਜ਼ਦੂਰ, ਕੱਚੇ ਮੁਲਾਜ਼ਮ ਅਤੇ ਰੈਗੂਲਰ ਮੁਲਾਜ਼ਮ ਆਪਣੀਆਂ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਸੜਕਾਂ ਤੇ ਨਿਕਲੇ ਹੋਏ ਹਨ ਅਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਵਰਗ ਦੁਖੀ ਹੋ ਚੁੱਕਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਿਲਖ ਰਾਜ ਬਾਘਲਾ ਦੀ ਯਾਦ 'ਚ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਵਿਦਿਆਰਥੀਆਂ ਨੇ ਜਾਖੜ ਟਰੱਸਟ ਵਲੋਂ ਕਰਵਾਏ ਮੁਕਾਬਲੇ 'ਚ ਹਿੱਸਾ ਲਿਆ
Ad Position 24