29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਆਰ. ਐੱਮ. ਸੀ. ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ

Ad Position 21
No active advertisement
ਅਜੀਤ ਡੈਸਕ 31-01-2026
ਫ਼ਿਰੋਜ਼ਪੁਰ, 30 ਜਨਵਰੀ (ਰਾਕੇਸ਼ ਚਾਵਲਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਸ਼ਹਿਰ 'ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ 'ਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰੀ ਹਲਕੇ 'ਚ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਆਰ. ਐੱਮ. ਸੀ. ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ | ਉਨ੍ਹਾਂ ਵਲੋਂ ਸ਼ਹਿਰ ਦੇ ਦੁਲਚੀ ਕੇ ਰੋਡ ਵਿਖੇ ਲੇਇੰਗ ਆਫ਼ ਆਰ. ਐੱਮ. ਸੀ. ਸੜਕ ਦੇ ਕੰਮ ਲਈ ਲਗਪਗ 75 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਦੇ ਨਾਲ ਹੀ ਡੇਰਾ ਰਾਧਾ ਸੁਆਮੀ ਇੱਛੇ ਵਾਲਾ ਰੋਡ (ਬੈਕ ਸਾਈਡ) ਵਿਖੇ ਲੇਇੰਗ ਆਫ਼. ਆਰ. ਐੱਮ. ਸੀ. ਸੜਕ ਦੇ ਕੰਮ ਲਈ ਲਗਪਗ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿਤ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਸਥਾਨਕ ਵਸਨੀਕਾਂ ਨੂੰ ਆਵਾਜਾਈ 'ਚ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ ਚੇਅਰਮੈਨ, ਦਿਲਬਾਗ ਸਿੰਘ ਨੰਡਾ ਬਲਾਕ ਸੰਮਤੀ ਮੈਂਬਰ, ਬੋਹੜ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਜਨੀਸ਼ ਸ਼ਰਮਾ, ਦੀਪਕ ਨਾਰੰਗ, ਪਰਮਵੀਰ ਸਿੰਘ ਵੜੈਚ, ਸਲਵਿੰਦਰ ਸਿੰਘ ਐੱਮ. ਸੀ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2 ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਭਾਕਿਯੂ ਕਾਦੀਆਂ ਅਨਾਜ ਮੰਡੀ ਜ਼ੀਰਾ ਵਿਖੇ ਕਰੇਗੀ ਵੱਡਾ ਇਕੱਠ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਕਾਬੂ
Ad Position 24