28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕੋਹੜ ਰੋਗ ਦੇ ਪੂਰਨ ਖ਼ਾਤਮੇ ਲਈ ਸਿਵਲ ਸਰਜਨ ਦਫ਼ਤਰ 'ਚ ਸਹੁੰ ਚੁੱਕ ਸਮਾਗਮ

Ad Position 21
No active advertisement
ਅਜੀਤ ਡੈਸਕ 31-01-2026
ਫ਼ਿਰੋਜ਼ਪੁਰ, 30 ਜਨਵਰੀ (ਗੁਰਿੰਦਰ ਸਿੰਘ)-ਕੁਸ਼ਟ ਰੋਗ ਨਿਵਾਰਨ ਮੁਹਿੰਮ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਕੋਹੜ ਰੋਗ ਦੇ ਪੂਰਨ ਖ਼ਾਤਮੇ ਲਈ ਸਹੁੰ ਚੱਕ ਸਮਾਗਮ ਕਰਵਾਇਆ | ਇਸ ਮੌਕੇ ਪ੍ਰੋਗਰਾਮ ਅਫ਼ਸਰਾਂ ਤੇ ਸਟਾਫ਼ ਵਲੋਂ ਕੋਹੜ ਰੋਗ ਦੇ ਖ਼ਾਤਮੇ ਅਤੇ ਲੋਕਾਂ 'ਚ ਇਸ ਬਿਮਾਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਚੁੱਕੀ ਗਈ | ਸਮਾਗਮ ਦੌਰਾਨ ਕੋਹੜ ਰੋਗ ਦੇ ਲੱਛਣਾਂ ਤੇ ਬਚਾਅ ਸੰਬੰਧੀ ਜਾਗਰੂਕਤਾ ਸੰਦੇਸ਼ ਵਾਲੇ ਬੈਨਰ ਵੀ ਪ੍ਰਦਰਸ਼ਿਤ ਕੀਤੇ ਗਏ | ਇਸ ਸੰਬੰਧੀ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਕੋਹੜ ਰੋਗ ਦੀ ਜਾਂਚ ਤੇ ਇਲਾਜ਼ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਬਹੁ-ਅÏਸ਼ਧੀ ਇਲਾਜ਼ ਪ੍ਰਣਾਲੀ ਕੁਸ਼ਟ ਰੋਗ ਦਾ ਪ੍ਰਭਾਵਸ਼ਾਲੀ ਤੇ ਪੂਰਨ ਇਲਾਜ ਹੈ | ਜ਼ਿਲ੍ਹਾ ਲੇਪਰੋਸੀ ਨੋਡਲ ਅਫ਼ਸਰ ਡਾ. ਮਨਮੀਤ ਸਿੰਘ ਨੇ ਕਿਹਾ ਕਿ ਚਮੜੀ 'ਤੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਮੁੱਖ ਨਿਸ਼ਾਨੀ ਹੁੰਦੇ ਹਨ | ਚਮੜੀ ਦੇ ਹੇਠਾਂ ਨਸਾਂ ਦੀ ਖ਼ਰਾਬੀ ਕਾਰਨ ਸੁੰਨਾਪਨ ਪੈਦਾ ਹੁੰਦਾ ਹੈ, ਜਿਸ ਨਾਲ ਸਰੀਰ ਦੇ ਅੰਗ ਮੁੜ ਸਕਦੇ ਹਨ ਤੇ ਕਈ ਵਾਰ ਸੱਟ ਲੱਗਣ 'ਤੇ ਅੰਗਾਂ ਨੂੰ ਗੰਭੀਰ ਨੁਕਸਾਨ ਵੀ ਪਹੁੰਚ ਸਕਦਾ ਹੈ | ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਜੇਕਰ ਇਹ ਬਿਮਾਰੀ ਅੱਖਾਂ ਨੂੰ ਪ੍ਰਭਾਵਿਤ ਕਰੇ ਤਾਂ ਅੱਖ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ, ਜਿਸ ਨਾਲ ਅੱਖਾਂ 'ਚ ਚਿੱਟਾ ਪੈ ਸਕਦਾ ਹੈ ਅਤੇ ਮਰੀਜ਼ ਦੀ ਦੇਖਣ ਸਮਰੱਥਾ 'ਤੇ ਗੰਭੀਰ ਅਸਰ ਪੈਂਦਾ ਹੈ | ਸੈਮੀਨਾਰ ਤੋਂ ਬਾਅਦ ਕੋਹੜ ਰੋਗ ਦੇ ਖ਼ਾਤਮੇ ਲਈ ਹਸਤਾਖ਼ਰ ਮੁਹਿੰਮ ਵੀ ਚਲਾਈ ਗਈ, ਜਿਸ 'ਚ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਹਸਤਾਖ਼ਰ ਕਰਕੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ | ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮਨਦੀਪ ਖੰਗੂਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਹਰਪ੍ਰੀਤ, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਹਰੀਸ਼ ਕਟਾਰੀਆ ਡੀ. ਪੀ. ਐਮ., ਵਿਕਾਸ ਕਾਲੜਾ ਪੀ. ਏ. ਟੂ ਸਿਵਲ ਸਰਜਨ ਸਮੇਤ ਹੋਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਦੀ ਰਕਮ ਹੜੱਪ ਕਰਨ 'ਤੇ ਸਾਬਕਾ ਸਰਪੰਚ ਤੇ ਖੇਤੀਬਾੜੀ ਅਧਿਕਾਰੀਆਂ 'ਤੇ ਗਾਜ ਡਿਗਣੀ ਤੈਅ ਅਗਲੀ ਖ਼ਬਰ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਦਮਸ੍ਰੀ ਸਨਮਾਨ ਮਿਲਣ 'ਤੇ ਗਿਆਨ ਜੋਤੀ ਸਕੂਲ 'ਚ ਖ਼ੁਸ਼ੀ ਦ...
Ad Position 24