ਜ਼ੀਰਾ, 30 ਜਨਵਰੀ (ਹਰਜੀਤ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਵਰਗ ਦੇ ਲਈ ਬੜੇ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਜ਼ੀਰਾ ਨੇੜਲੇ ਪਿੰਡ ਮਹੀਂਆਂ ਵਾਲਾ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਤੇ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਸੋਢੀ ਵਾਲਾ ਨੇ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ 10 ਲੱਖ ਰੁਪਏ ਦੇ ਕਾਰਡ ਬਣਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ 10 ਲੱਖ ਰੁਪਏ ਵਾਲੇ ਕਾਰਡ ਬਣਾਉਣ ਦੀ ਡਿਊਟੀ ਲਗਾਈ ਗਈ ਹੈ ਜਿਸ ਦੇ ਤਹਿਤ ਇਹ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਿਆਂਦੀਆਂ ਗਈਆਂ ਇਹਨਾਂ ਸਾਰੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਨੂੰ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸਬੰਧੀ ਸਰਕਾਰ ਵਲੋਂ ਮੁਫ਼ਤ ਇਲਾਜ ਪ©ਦਾਨ ਕਰਨ ਵਾਲੇ ਹਸਪਤਾਲਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ | ਇਕਬਾਲ ਸਿੰਘ ਢਿੱਲੋਂ ਨੇ ਇਹ ਵੀ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਇਹ ਸਿਹਤ ਯੋਜਨਾ ਸਕੀਮ ਪੂਰੇ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵਿਚੋਂ ਕੋਈ ਵੀ ਸਰਕਾਰ ਲੋਕਾਂ ਲਈ ਅਜਿਹੇ ਕੰਮ ਨਹੀਂ ਕਰ ਸਕੀ ਜਿੰਨੇ ਅਜੋਕੇ ਸਮੇਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ, ਸੋਸ਼ਲ ਮੀਡੀਆ ਜ਼ੋਨ ਇੰਚਾਰਜ ਹਰਵਿੰਦਰ ਸਿੰਘ, ਯੂਥ ਬਲਾਕ ਪ©ਧਾਨ ਹਰਪ©ੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਮਹੀਂਆਂ ਵਾਲਾ ਕਲਾਂ ਅਤੇ ਪਾਰਟੀ ਵਰਕਰ ਹਾਜ਼ਰ ਸਨ |