28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਾਂਗਰਸ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 31-01-2026
ਫ਼ਿਰੋਜ਼ਪੁਰ, 30 ਜਨਵਰੀ (ਸੁਖਵਿੰਦਰ ਸਿੰਘ)-ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਕਰਵਾਇਆ | ਇਸ ਦੌਰਾਨ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਮਹਾਤਮਾ ਗਾਂਧੀ ਨੂੰ ਫ਼ੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਕੋਟ-ਕੋਟ ਪ੍ਰਣਾਮ ਕੀਤਾ | ਇਸ ਮੌਕੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਸ਼ਾਂਤੀ, ਸੱਚ ਤੇ ਅਹਿੰਸਾ ਦੇ ਆਦਰਸ਼ਾਂ ਨੇ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ 'ਚ ਡੂੰਘੀ ਛਾਪ ਛੱਡੀ ਹੈ | ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਵਿਚਾਰ ਅੱਜ ਵੀ ਉੱਨੇ ਹੀ ਪ੍ਰਸੰਗਿਕ ਹਨ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਨੁੱਖਤਾ, ਭਾਈਚਾਰਕ ਸਾਂਝ ਤੇ ਅਮਨ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ | ਇਸ ਮੌਕੇ ਸੀਨੀਅਰ ਆਗੂ ਰਵਿੰਦਰ ਸਿੰਘ ਤੂਤ, ਬਖ਼ਸ਼ੀਸ਼ ਸਿੰਘ ਸ਼ੀਸ਼ਾ, ਮਨਪ੍ਰੀਤ ਸਿੰਘ ਭੁੱਲਰ ਮੋਹਰੇ ਵਾਲਾ, ਕਮਲਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ, ਜਤਿੰਦਰ ਸਿੰਘ ਗੋਪੀ ਅÏਲਖ, ਸਰਪੰਚ ਚੰਚਲ ਸਿੰਘ, ਸੁਖਦੇਵ ਸਿੰਘ ਤੂਤ, ਮੰਗਾ ਸਿੰਘ ਤੂਤ, ਨਸੀਬ ਸਿੰਘ ਤੂਤ, ਲਕਸ਼ਮਣ ਸਿੰਘ ਤੂਤ, ਲਵਪ੍ਰੀਤ ਸਿੰਘ ਖੂਹ ਚਾਹ ਪਰਸੀਆ, ਗਗਨ ਗਾਮੇ ਵਾਲਾ, ਪੀਏ ਤਰਨ ਬੁੱਟਰ ਤੋਂ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ ਸੋਨੰੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਦੀ ਉਗਰਾਹੀ ਸ਼ੁਰੂ ਅਗਲੀ ਖ਼ਬਰ ਭਾਕਿਯ ੂ(ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਬਲਾਕ ਪੱਧਰੀ ਇਕੱਤਰਤਾ
Ad Position 24