27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫ਼ਿਰੋਜ਼ਪੁਰ 'ਚ ਰਜਿਸਟ੍ਰੇਸ਼ਨ ਜਾਰੀ

Ad Position 21
No active advertisement
ਅਜੀਤ ਡੈਸਕ 31-01-2026
ਫ਼ਿਰੋਜ਼ਪੁਰ, 30 ਜਨਵਰੀ (ਗੁਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ 'ਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਲਈ ਰਜਿਸਟ੍ਰੇਸ਼ਨ ਸਲਿਪਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਵੱਡੀ ਗਿਣਤੀ 'ਚ ਨਾਗਰਿਕਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਪੰਜਾਬ ਦੇ ਹਰ ਵਾਸੀ ਲਈ ਲਾਭਕਾਰੀ ਸਾਬਤ ਹੋਵੇਗਾ | ਇਸ ਕਾਰਡ ਰਾਹੀਂ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਨੇ ਉੱਘੇ ਸਨਅਤਕਾਰ ਬਲਵੀਰ ਸਿੰਘ ਰਾਜਾ ਨਾਲ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫ਼ਿਰੋਜ਼ਪੁਰ 'ਚ ਰਜਿਸਟ੍ਰੇਸ਼ਨ ਜਾਰੀ
Ad Position 24