ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਹੱਦੀ ਪਿੰਡ ਟੇਂਡੀ ਵਾਲਾ 'ਚੋਂ ਮਿਲੀ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਇਕ ਡਰੋਨ

Ad Position 21
No active advertisement
ਅਜੀਤ ਡੈਸਕ 01-02-2026
ਫ਼ਿਰੋਜ਼ਪੁਰ, 31 ਜਨਵਰੀ (ਗੁਰਿੰਦਰ ਸਿੰਘ)-ਕੌਮਾਂਤਰੀ ਸਰਹੱਦ 'ਤੇ ਤਾਇਨਾਤ ਕੀਤੇ ਐਂਟੀ ਡਰੋਨ ਸਿਸਟਮ ਜ਼ਰੀਏ ਬੀ. ਐੱਸ. ਐੱਫ. ਵਲੋਂ ਬੀ. ਓ. ਪੀ. ਸ਼ਾਮੇ ਕੇ ਨਜ਼ਦੀਕ ਪਿੰਡ ਟੇਂਡੀ ਵਾਲਾ ਏਰੀਆ 'ਚੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਰਾਜੇਸ਼ ਕੁਮਾਰ ਅਸਿਸਟੈਂਟ ਕਮਾਂਡਰ ਕੰਪਨੀ 99 ਬਟਾਲੀਅਨ ਬੀ. ਐੱਸ. ਐੱਫ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਬੀ. ਓ. ਪੀ. ਸ਼ਾਮੇ ਕੇ ਏਰੀਆ 'ਚ ਸ਼ੱਕੀ ਹਰਕਤ ਮਹਿਸੂਸ ਕੀਤੀ ਜਿਸ 'ਤੇ ਬੀ. ਐੱਸ. ਐੱਫ. ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਨਵਾਂ ਐਂਟੀ ਡਰੋਨ ਸਿਸਟਮ ਜ਼ਰੀਏ ਭਾਰਤ ਪਾਕਿਸਤਾਨ ਸਰਹੱਦ 'ਤੇ ਵਸੇ ਪਿੰਡ ਟੇਂਡੀ ਵਾਲਾ ਵਿਚ ਕੀਤੀ ਸਰਚ ਦੌਰਾਨ ਇਕ ਪੈਕਟ ਜਿਸ 'ਚ 550 ਗ੍ਰਾਮ ਹੈਰੋਇਨ ਤੇ ਇਕ ਡਰੋਨ ਬਰਾਮਦ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਨੂੰ ਪੜ੍ਹਾਇਆ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ ਅਗਲੀ ਖ਼ਬਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਆਏ ਚਾਰ ਤਸਕਰ ਚੜ੍ਹੇ ਪੁਲਿਸ ਅੜਿੱਕੇ
Ad Position 24
No active advertisement