ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਨੂੰ ਪੜ੍ਹਾਇਆ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ

Ad Position 21
No active advertisement
ਅਜੀਤ ਡੈਸਕ 01-02-2026
ਫ਼ਿਰੋਜ਼ਪੁਰ, 31 ਜਨਵਰੀ (ਗੁਰਿੰਦਰ ਸਿੰਘ)-ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਲੋਂ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ 'ਚ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਤੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ | ਪਿ੍ੰਸੀਪਲ ਰੁਚੀ ਪਾਂਡੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਕੂਲ 'ਚ ਟ੍ਰੈਫ਼ਿਕ ਨਿਯਮਾਂ ਬਾਰੇ ਸਮੇਂ-ਸਮੇਂ 'ਤੇ ਅਜਿਹੇ ਸੈਮੀਨਾਰ ਕਰਵਾਉਣ ਬਾਰੇ ਜਾਣਕਾਰੀ ਦਿੱਤੀ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਵਧ ਰਹੇ ਟ੍ਰੈਫ਼ਿਕ ਦੇ ਮੱਦੇਨਜ਼ਰ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਲਾਈਟਾਂ ਦੀ ਹਮੇਸ਼ਾ ਪਾਲਣਾ ਕਰਨੀ ਚਾਹੀਦੀ ਹੈ ਤੇ ਦੋਪਹੀਆ ਵਾਹਨਾਂ ਨੂੰ ਸਿਰਫ਼ ਹੈਲਮਟ ਪਹਿਨਦੇ ਹੋਏ ਹੀ ਚਲਾਇਆ ਜਾਣਾ ਚਾਹੀਦਾ ਹੈ ਅਤੇ ਟਿ੍ਪਲ ਰਾਈਡਿੰਗ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 16 ਤੋਂ 18 ਸਾਲ ਦੀ ਉਮਰ ਦੇ ਬੱਚੇ 50 ਹਾਰਸ ਪਾਵਰ ਤੋਂ ਘੱਟ ਦੇ ਦੋਪਹੀਆ ਵਾਹਨ ਚਲਾ ਸਕਦੇ ਹਨ ਤੇ ਇਸ ਲਈ ਲਾਇਸੈਂਸ ਲੈਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਤੇ ਰਾਜ 'ਚ ਹਾਦਸਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਸਕੂਲਾਂ ਵਿਚ, ਵਿਦਿਆਰਥੀਆਂ ਨੂੰ ਜਾਂ ਤਾਂ ਸਕੂਲ ਦੁਆਰਾ ਨਿਰਧਾਰਿਤ ਸਾਈਕਲਾਂ ਜਾਂ ਬੱਸਾਂ 'ਤੇ ਜਾਂ ਆਪਣੇ ਮਾਪਿਆਂ ਨਾਲ ਆਉਣਾ ਚਾਹੀਦਾ ਹੈ | ਸਕੂਲੀ ਵਿਦਿਆਰਥੀਆਂ ਨੂੰ ਕਾਰ ਚਲਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਸੰਬੰਧੀ ਸਰਕਾਰ ਦੇ ਸਖ਼ਤ ਨਿਯਮਾਂ ਤੋਂ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਈ-ਚਲਾਨ ਨੀਤੀ ਬਾਰੇ ਵੀ ਜਾਗਰੂਕ ਕੀਤਾ | ਇਸ ਮੌਕੇ ਸੀਨੀਅਰ ਜਨਰਲ ਮੈਨੇਜਰ ਰਿਟਾਇਰਡ ਕਰਨਲ ਰਾਜੇਸ਼ ਆਨੰਦ, ਡੀ. ਜੀ. ਐਮ. ਐਡਮਿਨ ਡਾ. ਸਲਿਨ, ਗੁਰਿੰਦਰਜੀਤ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਸਥਾ ਹਸਪਤਾਲ ਵਿਖੇ ਅੱਜ ਲੱਗੇਗਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਸਰਹੱਦੀ ਪਿੰਡ ਟੇਂਡੀ ਵਾਲਾ 'ਚੋਂ ਮਿਲੀ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਇਕ ਡਰੋਨ
Ad Position 24
No active advertisement