02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਨ ਸਰਕਾਰ ਦੀ ਸਿਹਤ ਬੀਮਾ ਯੋਜਨਾ ਲੋਕਾਂ ਦੇ ਲਈ ਵਰਦਾਨ ਸਾਬਿਤ ਹੋਵੇਗੀ-ਗੋਪੀ ਕਮਾਲਗੜ੍ਹ

Ad Position 21
No active advertisement
ਅਜੀਤ ਡੈਸਕ 01-02-2026
ਜ਼ੀਰਾ, 31 ਜਨਵਰੀ (ਰਜਨੀਸ਼ ਕਥੂਰੀਆ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਹਲਕਾ ਪ੍ਰਧਾਨ ਤੇ ਸਰਪੰਚ ਗੁਰਪ੍ਰੀਤ ਸਿੰਘ ਕਮਾਲਗੜ੍ਹ ਨੇ ਆਪਣੇ ਬਿਆਨ 'ਚ ਕਿਹਾ ਕਿ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਹਲਕੇ ਦੀ ਤਰੱਕੀ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਲੋਕ-ਹਿਤੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ | ਸਰਪੰਚ ਗੁਰਪ੍ਰੀਤ ਸਿੰਘ ਕਮਾਲਗੜ੍ਹ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ਯੋਜਨਾ ਦੇ ਤਹਿਤ ਗ਼ਰੀਬ ਤੇ ਮੱਧ ਵਰਗ ਪਰਿਵਾਰਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਮਹਿੰਗੇ ਇਲਾਜ ਕਾਰਨ ਜੋ ਪਰਿਵਾਰ ਪਹਿਲਾਂ ਕਰਜ਼ੇ ਦੇ ਬੋਝ ਹੇਠ ਆ ਜਾਂਦੇ ਸਨ, ਉਹ ਹੁਣ ਬਿਨਾਂ ਵਿੱਤੀ ਚਿੰਤਾ ਦੇ ਸਮੇਂ ਸਿਰ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਅਨੁਸਾਰ ਸਿਹਤ ਬੀਮਾ ਯੋਜਨਾ ਨਾਲ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਇਲਾਜ ਦੀ ਸੁਵਿਧਾ ਮਿਲ ਰਹੀ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਸਰਕਾਰੀ ਨੀਤੀਆਂ 'ਤੇ ਹੋਰ ਮਜ਼ਬੂਤ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸ ਨਰੂਲਾ ਆਸਟ੍ਰੇਲੀਆ ਨੇ ਭਾਵਿਪ ਦੇ ਸਹਿਯੋਗ ਨਾਲ ਬੇਟੇ ਦਾ ਜਨਮ ਦਿਨ ਝੁੱਗੀ ਝੌਂਪੜੀ ਦੇ ਬੱਚਿਆਂ ਨਾਲ ਕੇਕ ਕੱਟ ਕੇ... ਅਗਲੀ ਖ਼ਬਰ ਅਣਪਛਾਤੇ ਚੋਰ ਵਲੋਂ ਐਕਟਿਵਾ ਚੋਰੀ
Ad Position 24
No active advertisement