02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹੱਕੀ ਮੰਗਾਂ ਲਈ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਵਲੋਂ ਧਰਨੇ ਲਾਉਣਾ ਸਰਕਾਰ ਲਈ ਸ਼ਰਮਨਾਕ

Ad Position 21
No active advertisement
ਅਜੀਤ ਡੈਸਕ 01-02-2026
ਮੱਖੂ, 31 ਜਨਵਰੀ (ਵਰਿੰਦਰ ਮਨਚੰਦਾ)-ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਕਰਨ ਤੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਸੁੱਖ-ਸੁਵਿਧਾਵਾਂ ਲਈ ਧਰਨੇ ਲਗਾਉਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਤਨਾਮ ਸਿੰਘ ਲਹਿਰਾ ਮੁੱਖ ਸਕੱਤਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੇ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਤੋਂ 23 ਜਨਵਰੀ ਤੱਕ ਸੂਬਾ ਪੱਧਰੀ ਤੱਕ ਧਰਨਾ ਵੀ ਲਗਾਇਆ ਗਿਆ ਸੀ, ਜਿਸ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗ-ਪੱਤਰ ਲੈਂਦੇ ਹੋਏ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਜਲਦ ਮੀਟਿੰਗ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਦੀਆਂ ਮੰਗਾਂ ਸੰਬੰਧੀ 28 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਚੰਡੀਗੜ੍ਹ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਦੇ ਸੰਯੁਕਤ ਮੁੱਖ ਸਕੱਤਰ ਨਵਰਾਜ ਸਿੰਘ ਬਰਾੜ ਤੇ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਦੇ ਐਡੀਸ਼ਨਲ ਸਕੱਤਰ ਰਾਜਪਾਲ ਸਿੰਘ ਵਿਚਕਾਰ ਸੁਖਾਵੇਂ ਮਾਹੌਲ ਵਿਚ ਹੋਈ, ਜਿਸ 'ਚ ਵੱਖ-ਵੱਖ ਹੱਕੀ ਮੰਗਾਂ 'ਤੇ ਸਾਰਥਿਕ ਵਿਚਾਰ-ਚਰਚਾ ਹੋਈ | ਸਤਨਾਮ ਸਿੰਘ ਲਹਿਰਾ ਮੁੱਖ ਸਕੱਤਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਸਕੱਤਰ ਨਵਰਾਜ ਸਿੰਘ ਬਰਾੜ ਨੇ ਸਾਰੀਆਂ ਮੰਗਾਂ 'ਤੇ ਸਹਿਮਤੀ ਜਤਾਈ ਸੀ ਅਤੇ ਕਿਹਾ ਕਿ ਵਿਭਾਗਾਂ ਦੇ ਮੰਤਰੀਆਂ ਨਾਲ ਤਾਲਮੇਲ ਕਰਕੇ ਫ਼ੌਰੀ ਤੌਰ 'ਤੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ, ਪਰ ਅਜੇ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ | ਇਸ ਮੌਕੇ ਡਾ. ਸੂਰਜ ਬੇਦੀ, ਕੁਲਦੀਪ ਸਿੰਘ ਸੱਦਰਵਾਲਾ, ਬਲਵਿੰਦਰ ਸਿੰਘ ਬੱਗੀ ਪਤਨੀ, ਯਾਦਵਿੰਦਰ ਸਿੰਘ ਵਾਰਸ ਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਤੇ ਅਲੱਗ ਅਲੱਗ ਸੰਸਥਾਵਾਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਪਿੰਡ ਧੰਨਾ ਸ਼ਹੀਦ ਵਿਖੇ ਪਹਿਲਾ ਆਯੁਸ਼ ਮੈਡੀਕਲ ਕੈਂਪ ਲਗਾਇਆ
Ad Position 24
No active advertisement