02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਵੋਦਿਆ ਸਕੂਲ 'ਚ ਨੌਵੀਂ ਤੇ ਗਿਆਰ੍ਹਵੀਂ ਜਮਾਤ 'ਚ ਖ਼ਾਲੀ ਸੀਟਾਂ ਲਈ ਪ੍ਰਵੇਸ਼ ਪ੍ਰੀਖਿਆ 7 ਨੂੰ

Ad Position 21
No active advertisement
ਅਜੀਤ ਡੈਸਕ 01-02-2026
ਜ਼ੀਰਾ, 31 ਜਨਵਰੀ (ਪ੍ਰਤਾਪ ਸਿੰਘ ਹੀਰਾ)-ਪੀ. ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਮਹੀਂਆਂ ਵਾਲਾ ਕਲਾਂ ਵਿਚ ਨੌਵੀਂ ਤੇ ਗਿਆਰ੍ਹਵੀਂ ਜਮਾਤ 'ਚ ਖ਼ਾਲੀ ਸੀਟਾਂ ਲਈ ਪ੍ਰਵੇਸ਼ ਪ੍ਰੀਖਿਆ 7 ਫਰਵਰੀ ਨੂੰ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਸਕੂਲ ਪਿ੍ੰਸੀਪਲ ਮੈਡਮ ਸਵਰਨਜੀਤ ਕੌਰ ਨਿੱਜਰ ਨੇ ਦੱਸਿਆ ਕਿ ਇਸ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜਮਾਤ ਨੌਵੀਂ ਲਈ 207 ਤੇ ਗਿਆਰ੍ਹਵੀਂ ਜਮਾਤ ਲਈ 179 ਬੱਚੇ ਪ੍ਰੀਖਿਆ ਵਿਚ ਭਾਗ ਲੈ ਰਹੇ ਹਨ, ਜਿਨ੍ਹਾਂ ਦਾ ਸੈਂਟਰ ਜਵਾਹਰ ਨਵੋਦਿਆ ਵਿਦਿਆਲਿਆ ਮਹੀਂਆਂ ਵਾਲਾ ਕਲਾਂ ਤਲਵੰਡੀ ਰੋਡ ਜ਼ੀਰਾ ਵਿਖੇ ਬਣਾਇਆ ਗਿਆ ਹੈ | ਪ੍ਰੀਖਿਆ 'ਚ ਬੈਠਣ ਵਾਲੇ ਬੱਚੇ ਸਵੇਰੇ 10 ਵਜੇ ਜਵਾਹਰ ਨਵੋਦਿਆ ਵਿਦਿਆਲਿਆ, ਮਹੀਂਆਂ ਵਾਲਾ ਕਲਾਂ ਵਿਖੇ ਆਪਣੇ ਐਡਮਿਟ ਕਾਰਡ ਨਾਲ ਪਹੁੰਚਣ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸੰਬੰਧੀ ਰੋਲ ਨੰਬਰ ਨਵੋਦਿਆ ਵਿਦਿਆਲਿਆ ਸੰਮਤੀ ਦੀ ਵੈੱਬਸਾਈਟ 'ਤੇ ਡਾਊਨਲੋਡ ਕੀਤੇ ਜਾ ਸਕਦੇ ਹਨ | ਜੇ ਕਿਸੇ ਵਿਦਿਆਰਥੀ ਨੂੰ ਪ੍ਰੀਖਿਆ ਸੰਬੰਧੀ ਕੋਈ ਦਿੱਕਤ ਆ ਰਹੀ ਹੈ ਤਾਂ ਉਹ ਸਕੂਲ ਦੇ ਆਫ਼ਿਸ ਸੁਪਰਡੈਂਟ ਖੇਮਰਾਜ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਸਕੂਲ ਭਾਰਤ ਸਰਕਾਰ ਦੇ ਅਧੀਨ ਚੱਲਦਾ ਹੈ ਤੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖਾਣਾ, ਰਿਹਾਇਸ਼ ਤੇ ਪੜ੍ਹਾਈ ਫ਼੍ਰੀ ਵਿਚ ਕਰਵਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਜ਼ੀਰਾ ਰੈਲੀ ਨੂੰ ਲੈ ਕੇ ਭਾਕਿਯੂ ਕਾਦੀਆਂ ਦੀ ਮੀਟਿੰਗ ਅਗਲੀ ਖ਼ਬਰ ਨਵੇਂ ਸਾਲ ਵਾਲੇ ਦਿਨ ਤੋਂ ਚੱਲ ਰਿਹਾ ਹੜ੍ਹ ਪੀੜਤਾਂ ਦਾ ਧਰਨਾ 25 ਤੱਕ ਮੁਅੱਤਲ
Ad Position 24
No active advertisement