02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਮੈਰਿਟ ਹੋਲਡਰ ਵਿਦਿਆਰਥਣਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਵਿਵੇਕ ਹੂੜੀਆ)-ਪੰਜਾਬ ਸਰਕਾਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਇਸ ਮੌਕੇ ਸੈਸ਼ਨ 2025-26 ਦੇ ਮੈਟਿ੍ਕ ਨਤੀਜਿਆਂ 'ਚ ਮੈਰਿਟ ਸੂਚੀ 'ਚ ਸਥਾਨ ਹਾਸਿਲ ਕਰਨ ਵਾਲੀਆਂ ਚਾਰ ਹੋਣਹਾਰ ਵਿਦਿਆਰਥਣਾਂ ਮੁਸਕਾਨ, ਸੰਤੋਸ਼, ਨਿਕਿਤਾ ਤੇ ਜੋਤੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਪੰਜਾਬ ਸਰਕਾਰ ਵਲੋਂ ਇਨ੍ਹਾਂ ਹੋਣਹਾਰ ਬੱਚੀਆਂ ਨੂੰ ਉਤਸ਼ਾਹਿਤ ਕਰਨ ਲਈ 11,11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਮੇਲ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ | ਮੁੱਖ ਅਧਿਆਪਕ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਬੇਹੱਦ ਸ਼ਲਾਘਾਯੋਗ ਹੈ | ਇਸ ਨਾਲ ਨਾ ਸਿਰਫ਼ ਵਿਦਿਆਰਥਣਾਂ ਵਿਚ ਪੜ੍ਹਾਈ ਪ੍ਰਤੀ ਹੋਰ ਉਤਸ਼ਾਹ ਪੈਦਾ ਹੋਵੇਗਾ, ਸਗੋਂ ਉਹ ਭਵਿੱਖ ਵਿਚ ਵੀ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕਰਨਗੀਆਂ | ਉਨ੍ਹਾਂ ਨੇ ਸਨਮਾਨਿਤ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਧਰਾਂਗਵਾਲਾ ਦੇ 14 ਨੌਜਵਾਨਾਂ ਨੇ ਹਾਸਿਲ ਕੀਤੀ ਸਰਕਾਰੀ ਨੌਕਰੀ, ਪਿੰਡ 'ਚ ਹੋਇਆ ਸ਼ਾਨਦਾਰ ਸਨਮਾਨ ਸਮਾਰੋਹ ਅਗਲੀ ਖ਼ਬਰ ਐੱਸ. ਬੀ. ਐੱਸ. ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ
Ad Position 24
No active advertisement