02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਾਰਡ ਨੰਬਰ 22 'ਚ ਸਟਰੀਟ ਲਾਈਟਾਂ ਦੀ ਸਮੱਸਿਆ ਦਾ ਤੁਰੰਤ ਹੱਲ, ਟੀਮ ਪੂਜਾ ਲੂਥਰਾ ਨੇ ਕੀਤੀ ਕਾਰਵਾਈ

Ad Position 21
No active advertisement
ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਵਾਰਡ ਨੰਬਰ 22 'ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਟਰੀਟ ਲਾਈਟਾਂ ਦੀ ਸਮੱਸਿਆ ਦਾ ਟੀਮ ਪੂਜਾ ਲੂਥਰਾ ਵਲੋਂ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਕੀਤਾ | ਇਲਾਕੇ ਵਿਚ ਕਈ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਨਿਵਾਸੀਆਂ ਨੂੰ ਰਾਤ ਵੇਲੇ ਹਨੇਰੇ ਵਿਚ ਆਉਣ-ਜਾਣ ਵਿਚ ਦਿੱਕਤ ਹੋ ਰਹੀ ਸੀ, ਜਿਸ ਨਾਲ ਹਾਦਸਿਆਂ ਅਤੇ ਅਸਮਾਜਿਕ ਅਨਸਰਾਂ ਦਾ ਖ਼ਤਰਾ ਬਣਿਆ ਹੋਇਆ ਸੀ | ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਵਿਭਾਗ ਨਾਲ ਤਾਲਮੇਲ ਕਰਕੇ ਲਾਈਟਾਂ ਦੀ ਮੁਰੰਮਤ ਕਰਵਾਈ | ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਕੌਂਸਲਰ ਪੂਜਾ ਲੂਥਰਾ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਦੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਮੌਕੇ 'ਤੇ ਟੀਮ ਭੇਜ ਕੇ ਲਾਈਟਾਂ ਠੀਕ ਕਰਵਾਈਆਂ | ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਖੇਤਰ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ | ਉਨ੍ਹਾਂ ਕਿਹਾ ਕਿ ਮੇਰਾ ਖੇਤਰ ਮੇਰਾ ਪਰਿਵਾਰ ਹੈ ਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਸਫ਼ਾਈ, ਰੌਸ਼ਨੀ ਤੇ ਪਾਣੀ ਮੁਹੱਈਆ ਕਰਵਾਉਣਾ ਮੇਰੀ ਪਹਿਲੀ ਤਰਜੀਹ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਸੇ ਵੀ ਸਮੱਸਿਆ ਲਈ ਹੈਲਪ ਲਾਈਨ ਨੰਬਰ 'ਤੇ ਸੰਪਰਕ ਕਰ ਸਕਦੇ ਹਨ ਜਾਂ ਸਲੇਮਸ਼ਾਹ ਰੋਡ ਸਥਿਤ ਉਨ੍ਹਾਂ ਦੇ ਦਫ਼ਤਰ ਆ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਐਨ. ਐੱਸ. ਐੱਸ. ਕੈਂਪ ਦੇ ਚੌਥੇ ਦਿਨ ਵਲੰਟੀਅਰਾਂ ਨੇ ਰਾਮਸਰਾ 'ਚ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24
No active advertisement