02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੋਪੀ ਚੰਦ ਆਰਿਆ ਮਹਿਲਾ ਕਾਲਜ ਵਿਖੇ ਸੱਤ ਦਿਨਾ ਐਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਅਬੋਹਰ ਦੇ ਗੋਪੀ ਚੰਦ ਆਰਿਆ ਮਹਿਲਾ ਕਾਲਜ ਦੇ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਤੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਮੈਡਮ ਸ਼ਿਵਾਂਗੀ ਵਿਜ ਦੀ ਦੇਖ-ਰੇਖ ਹੇਠ ਸੱਤ ਦਿਨਾਂ ਐਨ. ਐੱਸ. ਐੱਸ ਕੈਂਪ ਦਾ ਉਦਘਾਟਨ ਕੀਤਾ | ਕੈਂਪ ਦੀ ਸ਼ੁਰੂਆਤ ਐਨ. ਐੱਸ. ਐੱਸ. ਦਾ ਝੰਡਾ ਲਹਿਰਾਉਣ ਨਾਲ ਹੋਈ | ਇਸ ਤੋਂ ਬਾਅਦ ਵਲੰਟੀਅਰਾਂ ਨੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਸਹੁੰ ਚੁੱਕੀ | ਕੈਂਪ ਦੇ ਪਹਿਲੇ ਦਿਨ ਪ੍ਰਸਿੱਧ ਹੋਮਿਓਪੈਥਿਕ ਡਾ. ਉਪਾਸਨਾ ਕਵਾਤਰਾ ਨੇ ਰਿਸੋਰਸ ਪਰਸਨ ਵਜੋਂ ਸੇਵਾ ਨਿਭਾਈ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਤੇ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਮੁਫ਼ਤ ਹੋਮਿਓਪੈਥਿਕ ਦਵਾਈਆਂ ਵੀ ਵੰਡੀਆਂ ਗਈਆਂ | ਆਪਣੇ ਸੰਬੋਧਨ 'ਚ ਡਾ. ਉਪਾਸਨਾ ਕਵਾਤਰਾ ਨੇ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਖ਼ੁਰਾਕ ਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਕਿਹਾ ਕਿ ਐਨ. ਐੱਸ. ਐੱਸ. ਕੈਂਪ ਵਿਦਿਆਰਥੀਆਂ 'ਚ ਸੇਵਾ, ਅਨੁਸ਼ਾਸਨ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਮਦਦ ਕਰਦਾ ਹੈ | ਇਸ ਪ੍ਰੋਗਰਾਮ ਦੇ ਸਫਲ ਆਯੋਜਨ 'ਚ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਮੈਡਮ ਉਸ਼ਮਿੰਦਰ, ਮੈਡਮ ਰਮਨਜੀਤ ਕੌਰ ਤੇ ਸੁਨੀਲ ਸੋਨੀ ਨੇ ਮੁੱਖ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਐੱਮ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਐਨ. ਐੱਸ. ਐੱਸ. ਕੈਂਪ ਦੌਰਾਨ ਰਾਮਸਰਾ 'ਚ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਵਾਰ ਮੈਮੋਰੀਅਲ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਸੁਸਾਇਟੀ ਨੂੰ ਸੌਂਪੀ, ਕਰਨਲ ਸੁੰਦਰ ਚਹਿਲ ਨੇ ਸੁਸਾਇਟੀ ਨੂੰ...
Ad Position 24
No active advertisement