02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਕੂਲ ਆਫ਼ ਐਮੀਨੈਂਸ ਦੇ ਲੈਕਚਰਾਰ ਮੈਡਮ ਰੌਮੀ ਕਟਾਰੀਆ 33 ਸਾਲਾਂ ਦੀ ਸੇਵਾ ਤੋਂ ਬਾਅਦ ਹੋਏ ਸੇਵਾਮੁਕਤ

Ad Position 21
No active advertisement
ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ਼ ਐਮੀਨੈਂਸ) ਵਿਖੇ ਅੰਗਰੇਜ਼ੀ ਵਿਸ਼ੇ ਦੇ ਲੈਕਚਰਾਰ ਮੈਡਮ ਰੌਮੀ ਕਟਾਰੀਆ ਆਪਣੀ 33 ਸਾਲਾਂ ਦੀ ਲੰਬੀ ਤੇ ਬੇਦਾਗ਼ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਗਏ ਹਨ | ਪਿ੍ੰਸੀਪਲ ਹਰੀ ਚੰਦ ਕੰਬੋਜ ਦੀ ਅਗਵਾਈ ਹੇਠ ਸਕੂਲ ਸਟਾਫ਼ ਵਲੋਂ ਉਨ੍ਹਾਂ ਦੇ ਸਨਮਾਨ 'ਚ ਇਕ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ | ਸਕੂਲ ਮੀਡੀਆ ਇੰਚਾਰਜ ਸੰਦੀਪ ਅਨੇਜਾ ਨੇ ਦੱਸਿਆ ਕਿ ਮੈਡਮ ਰੌਮੀ ਕਟਾਰੀਆ ਨੇ ਆਪਣੀ ਮਿਹਨਤ ਤੇ ਸ਼ਾਂਤ ਸੁਭਾਅ ਸਦਕਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਨੇ 1992 'ਚ ਬਤੌਰ ਪ੍ਰਾਇਮਰੀ ਅਧਿਆਪਕਾ ਸੇਵਾ ਸ਼ੁਰੂ ਕੀਤੀ ਸੀ ਅਤੇ ਫ਼ਿਰੋਜ਼ਪੁਰ, ਸੰਗਰੂਰ, ਮੁਕਤਸਰ ਤੇ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਾਉਂਦਿਆਂ ਜੂਨ 2012 'ਚ ਅੰਗਰੇਜ਼ੀ ਲੈਕਚਰਾਰ ਵਜੋਂ ਪਦ ਉੱਨਤ ਹੋਏ | ਸਾਲ 2021 ਵਿਚ ਉਹ ਮੌਜੂਦਾ ਸਕੂਲ ਵਿਚ ਤਾਇਨਾਤ ਹੋਏ ਸਨ | ਸਮਾਰੋਹ ਦੌਰਾਨ ਪਿ੍ੰਸੀਪਲ ਹਰੀ ਚੰਦ ਕੰਬੋਜ, ਵਾਈਸ ਪਿ੍ੰਸੀਪਲ ਜੋਗਿੰਦਰ ਲਾਲ ਤੇ ਸਮੂਹ ਸਟਾਫ਼ ਮੈਂਬਰਾਂ ਨੇ ਮੈਡਮ ਰੌਮੀ ਨੂੰ ਸੇਵਾਮੁਕਤੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਖਾਵੇਂ ਭਵਿੱਖ ਦੀ ਕਾਮਨਾ ਕੀਤੀ | ਮੈਡਮ ਰੌਮੀ ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਸਕੂਲ ਨੂੰ ਉਨ੍ਹਾਂ ਦੀ ਲੋੜ ਪਵੇਗੀ, ਉਹ ਹਮੇਸ਼ਾ ਸਹਿਯੋਗ ਲਈ ਤਿਆਰ ਰਹਿਣਗੇ | ਸਮਾਰੋਹ ਨੂੰ ਸਫਲ ਬਣਾਉਣ ਵਿਚ ਵਿਕਾਸ ਡਾਗਾ, ਗੌਰਵ ਗੁੰਬਰ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਭਾਈ ਢੱਡਰੀਆਂ ਵਾਲੇ ਦੇ ਮਲੋਟ ਸਮਾਗਮ ਲਈ ਅਬੋਹਰ ਤੋਂ ਵੀ ਸੰਗਤਾਂ ਹੋਣਗੀਆਂ ਸ਼ਾਮਿਲ-ਜਗਜੀਤ ਸਿੰਘ ਕੇਰਾ ਖੇੜਾ
Ad Position 24
No active advertisement