23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਚੋਰੀ ਦੇ ਮੋਟਰਸਾਈਕਲ ਬਰਾਮਦ, 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-02-2026
ਫ਼ਿਰੋਜ਼ਪੁਰ, 1 ਫਰਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਅਤੇ 4 ਮੋਬਾਈਲ ਫੋਨਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸੰਬੰਧ 'ਚ ਸ਼ੱਕੀ ਪੁਰਸ਼ਾਂ ਤੇ ਚੈਕਿੰਗ ਵਾਹਨਾਂ ਦੇ ਸੰਬੰਧ 'ਚ ਲਾਈਟਾਂ ਵਾਲਾ ਚੌਕ ਮੌਜੂਦ ਸੀ | ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਸਾਜਨ ਪੁੱਤਰ ਪ੍ਰੇਮ ਲਾਲ, ਅਬਦੁਲ ਉਰਫ਼ ਅਭੀ ਪੁੱਤਰ ਗੁਰਪ੍ਰੀਤ ਸਿੰਘ ਵਾਸੀਅਨ ਪਿੰਡ ਬੂਟੇ ਵਾਲਾ ਜੋ ਵਹੀਕਲ ਚੋਰੀ ਕਰਨ ਤੇ ਮੋਬਾਈਲ ਫ਼ੋਨ ਖੋਹ ਕਰਨ ਦੇ ਆਦੀ ਹਨ, ਜੋ ਹੁਣ ਵੀ ਚੋਰੀ ਦੇ ਮੋਟਰਸਾਈਕਲਾਂ ਤੇ ਖੋਹ ਦੇ ਮੋਬਾਈਲਾਂ ਸਮੇਤ ਸ਼ਮਸ਼ਾਨਘਾਟ ਰੋਡ 'ਤੇ ਮੌਜੂਦ ਹਨ | ਜੇਕਰ ਉਨ੍ਹਾਂ 'ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਚੋਰੀ ਦੇ ਮੋਟਰਸਾਈਕਲਾਂ ਤੇ ਖੋਹ ਕੀਤੇ ਮੋਬਾਈਲਾਂ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਤੇ 4 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਆਸਥਾ ਹਸਪਤਾਲ ਵਿਖੇ ਵਿਸ਼ਾਲ ਮੈਗਾ ਹੈਲਥ ਕੈਂਪ ਦਾ ਆਯੋਜਨ, ਸੈਂਕੜੇ ਮਰੀਜ਼ਾਂ ਨੇ ਲਿਆ ਲਾਭ-ਐਮ. ਡੀ. ਦਾਨਿਸ਼ ਕੱਕੜ ਅਗਲੀ ਖ਼ਬਰ ਬਜਟ 'ਤੇ ਵਿਚਾਰ-ਚਰਚਾ-ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤਾ ਬਜਟ ਨਿਰਾਸ਼ਾਜਨਕ ਕਰਾਰ
Ad Position 24